ਸਰਬਜੀਤ ਸਿੰਘ, ਰੂਪਨਗਰ : ਦਿੱਲੀ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਇਥੇ ਸਰਗਰਮ ਹੋ ਗਈ ਹੈ ਅਤੇ ਪਾਰਟੀ ਆਗੂ ਤੇ ਵਲੰਟੀਅਰਾਂ 'ਚ ਭਾਰੀ ਉਤਸ਼ਾਹ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ ਆਪ ਆਗੂਆਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਸੂਬੇ 'ਚ ਨਵੀਂ ਮੈਂਬਰਸ਼ਿਪ ਲਈ ਮੁਹਿੰਮ ਚਲਾ ਦਿੱਤੀ ਹੈ। ਅੱਜ ਰੂਪਨਗਰ ਪ੍ਰਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਪਨਗਰ ਜ਼ਿਲ੍ਹੇ ਦੇ ਪਾਰਟੀ ਓਬਜ਼ਰਵਰ ਸਤਵੀਰ ਵਾਲੀਆ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ ਅਤੇ ਸੂਬੇ ਦੇ ਵਿਕਾਸ ਨੂੰ ਲੈ ਕੇ ਸਵਾਲਾਂ ਦੀ ਝੜੀ ਲਾ ਦਿੱਤੀ।

ਵਾਲੀਆ ਨੇ ਕਿਹਾ ਕਿ ਦੇਸ਼ ਅੰਦਰ ਪਹਿਲੀ ਵਾਰ ਹੋਇਆ ਕਿ ਦਿੱਲੀ ਦੇ ਲੋਕਾਂ ਨੇ ਵਿਕਾਸ ਦੇ ਨਾਂ 'ਤੇ ਵੋਟਾਂ ਪਾ ਕੇ ਇਕ ਨਵੇਂ ਯੱੁਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਵੱਖੋ ਵੱਖ ਤਰੀਕਿਆਂ ਨਾਲ ਪਾਰਟੀ ਦਾ ਪ੍ਰਚਾਰ ਜ਼ੋਰਦਾਰ ਢੰਗ ਨਾਲ ਸ਼ੁਰੂ ਕਰ ਦਿੱਤਾ ਹੈ। ਪਾਰਟੀ ਆਗੂ ਨੇ ਦੱਸਿਆ ਕਿ ਜਿੱਥੇ ਡੋਰ-ਟੂ-ਡੋਰ ਕੰਪੈਨਿੰਗ ਸ਼ੁਰੂ ਕੀਤੀ ਹੈ, ਉਥੇ ਵੱਖ-ਵੱਖ ਚੌਰਾਹਿਆਂ 'ਚ ਟੇਬਲ ਲਾ ਕੇ ਲੋਕਾਂ ਤੋਂ ਮਿਸਡ ਕਾਲ ਨੰਬਰ 9871010101 ਰਾਹੀਂ ਮੈਂਬਰਸ਼ਿਪ ਭਰੀ ਜਾ ਰਹੀ ਹੈ। ਵਾਲੀਆਂ ਨੇ ਰੂਪਨਗਰ ਜ਼ਿਲ੍ਹੇ ਦੇ ਮੌਜੂਦਾ ਸੱਤਾਧਾਰੀ ਆਗੂਆਂ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਲੋਕ ਸਭਾ ਮੈਂਬਰ ਪ੍ਰਰੇਮ ਸਿੰਘ ਚੰਦੂਮਾਜਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਿਢੱਲੋਂ ਨੂੰ ਸਵਾਲ ਕੀਤਾ ਕਿ ਉਹ ਰੂਪਨਗਰ ਜ਼ਿਲ੍ਹੇ 'ਚ ਇਕ ਵੀ ਸਰਕਾਰੀ ਸਕੂਲ ਦਾ ਨਾਂ ਦੱਸਣ ਜੋ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਮਿਆਰ ਦੇ ਨੇੜੇ-ਤੇੜੇ ਵੀ ਢੱੁਕਦਾ ਹੋਵੇ। ਵਾਲੀਆ ਨੇ ਕਿਹਾ ਕਿ ਰਵਾਇਤੀ ਪਾਰਟੀ ਦੇ ਆਗੂਆਂ ਨੂੰ ਜੇ ਕੁਝ ਨਹੀਂ ਸੁਝ ਰਿਹਾ ਤੇ ਉਹ ਬੋਂਦਲੇ ਹੋਏ ਹਨ, ਅਸੀਂ ਉਨ੍ਹਾਂ ਨੂੰ ਦਿੱਲੀ ਲਿਜਾ ਕੇ ਸਿੱਖਿਆ ਅਤੇ ਸਿਹਤ ਪ੍ਰਣਾਲੀ 'ਚ ਸੁਧਾਰ ਲਿਆਉਣ ਦੇ ਨੁਕਤੇ ਸਾਂਝੇ ਕਰਨ ਲਈ ਤਿਆਰ ਹਾਂ। ਉਨ੍ਹਾਂ ਦੱਸਿਆ ਕਿ ਦਿੱਲੀ ਦੇ 'ਚ ਬਿਜਲੀ ਪ੍ਰਰਾਈਵੇਟ ਕੰਪਨੀਆਂ ਤੋਂ ਖਰੀਦਣ ਦੇ ਬਾਵਜੂਦ ਵੀ 200 ਯੂਨਿਟਾਂ ਮੁਫਤ ਦਿੱਤੀਆਂ ਜਾਂਦੀਆਂ ਹਨ, ਜਿਸ ਨਾਲ 38 ਲੱਖ ਲੋਕਾਂ ਦੇ ਘਰਾਂ ਦੇ ਜ਼ੀਰੋ ਬਿੱਲ ਆਉਂਦਾ ਹੈ।

ਵਿਧਾਇਕ ਸੰਦੋਆ ਨੂੰ ਪਾਰਟੀ ਬਾਹਰ ਦਾ ਰਸਤਾ ਦਿਖਾ ਚੁੱਕੀ

ਰੂਪਨਗਰ ਹਲਕੇ ਤੋੋਂ ਆਪ ਦੇ ਚੁਣੇ ਹੋਏ ਵਿਧਾਇਕ ਅਮਰਜੀਤ ਸਿੰਘ ਸੰਦੋਆ ਜੋ ਕਿ ਕਾਂਗਰਸ 'ਚ ਸ਼ਾਮਲ ਹੋ ਗਏ ਹਨ, ਦੇ ਬਾਰੇ ਸਤਵੀਰ ਸਿੰਘ ਵਾਲੀਆ ਨੇ ਕਿਹਾ ਕਿ ਸੰਦੋਆ ਨੂੰ ਹਲਕਾ ਰੋਪੜ ਦੇ ਲੋਕਾਂ ਨੇ ਹਜ਼ਾਰਾਂ ਵੋਟਾਂ ਨਾਲ ਜਿੱਤ ਦਿਵਾਈ ਸੀ। ਇਸ ਦੇ ਬਾਵਜੂਦ ਸੰਦੋਆ ਹਲਕੇ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਨਾਲ ਧੋਖਾ ਕਰ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਉਸ ਨੂੰ ਬਹੁਤ ਪਹਿਲਾਂ ਹੀ ਬਾਹਰ ਦਾ ਰਸਤਾ ਦਿਖਾ ਚੁੱਕੀ ਹੈ।

ਇਕ ਮਹੀਨੇ ਅੰਦਰ ਰੂਪਨਗਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਹੋਵੇਗਾ

ਸਤਵੀਰ ਵਾਲੀਆ ਨੇ ਕਿਹਾ ਕਿ ਰੂਪਨਗਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਇਕ ਮਹੀਨੇ ਦੇ ਅੰਦਰ ਨਿਯੁਕਤ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਜਲਦੀ ਹੀ ਹਲਕੇ ਦੇ ਸਰਗਰਮ ਆਗੂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ, ਹਲਕਾ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ ਸੰਜੀਵ ਰਾਣਾ, ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਸਰਪ੍ਰਸਤ ਭਾਗ ਸਿੰਘ ਮਦਾਨ ਅਤੇ ਪਾਰਟੀ ਆਗੂ ਬਲਵਿੰਦਰ ਸੈਣੀ, ਜ਼ਿਲ੍ਹਾ ਮੀਡੀਆ ਇੰਚਾਰਜ ਰਣਜੀਤ ਸਿੰਘ ਪਤਿਆਲਾ, ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਹੁੰਦਲ, ਬਿਜਲੀ ਅੰਦੋਲਨ ਇੰਚਾਰਜ ਹਰਪ੍ਰਰੀਤ ਸਿੰਘ ਕਾਹਲੋਂ, ਸੋਸ਼ਲ ਮੀਡੀਆ ਇੰਚਾਰਜ ਪੰਜਾਬ ਨੂਰ ਮੁਹੰਮਦ ਹਾਜ਼ਰ ਸਨ?