- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਚਮਕੌਰ ਸਾਹਿਬ ਤੋਂ ਆਪ ਪਾਰਟੀ ਨੇ ਜਿਤਾਇਆ ਜਸਬੀਰ ਸਿੰਘ ਗੜ੍ਹੀ ‘ਤੇ ਭਰੋਸਾ

ਆਪ ਨੇ ਪਹਿਲਾ ਹੀ ਚੰਨੀ ਨੂੰ ਘਰ ’ਚ ਘੇਰਨ ਲਈ ਕੀਤੀ ਸੀ ਸਿਆਸੀ ਘੇਰਾਬੰਦੀ
ਲਖਵੀਰ ਖਾਬੜਾ,ਪੰਜਾਬੀ ਜਾਗਰਣ, ਰੂਪਨਗਰ : ਆਮ ਆਦਮੀ ਪਾਰਟੀ ਨੇ ਮਿਸ਼ਨ 2027 ਲਈ ਤਿੰਨ ਮਹੀਨੇ ਪਹਿਲਾ ਲਗਾਏ ਹਲਕਾ ਇੰਚਾਰਜ਼ ਜਸਬੀਰ ਸਿੰਘ ਗੜ੍ਹੀ ਨੂੰ ਟਿਕਟ ਦੇ ਕੇ ਪਾਰਟੀ ਵਰਕਰਾ ’ਚ ਚੱਲ ਰਹੀਆਂ ਅਟਕਲਾਂ ਨੂੰ ਦੂਰ ਕਰ ਦਿੱਤਾ ਹੈ। ਹੁਣ ਦੇਖਿਆਂ ਜਾਵੇਗਾ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਦੀ ਗਿੱਦੜ ਸਿੰਘੀ ਕੀ ਕੰਮ ਕਰਦੀ ਹੈ।
ਜਾਣਕਾਰੀ ਅਨਸਾਰ 44 ਸਾਲਾ ਜਸਬੀਰ ਸਿੰਘ ਗੜ੍ਹੀ ਪੁੱਤਰ ਮੋਹਨ ਸਿੰਘ ਵਾਸੀ ਗੜ੍ਹੀ ਕਾਨੂੰਗੋਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਹਿਲਾ ਦੋ ਵਾਰ ਚੋਣ ਲੜ੍ਹ ਚੁੱਕੇ ਹਨ 2022 ’ਚ ਉਹ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬੁਹਜਨ ਸਮਾਜ ਪਾਰਟੀ ਦੀ ਟਿਕਟ ’ਤੇ ਚੋਣ ਲੜੇ ਫਿਰ 2024 ’ਚ ਉਹ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੀ ਟਿਕਟ ’ਤੇ ਚੋਣ ਲੜ੍ਹ ਚੁੱਕੇ ਹਨ ਅਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ।
ਦੱਸਣਯੋਗ ਹੈ ਕਿ ਆਪ ਪਾਰਟੀ ਨੇ ਜਦੋਂ ਤੋਂ ਗੜ੍ਹੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਉਦੋਂ ਤੋਂ ਵਿਰੋਧੀ ਪਾਰਟੀਆਂ ਨੂੰ ਸਿਆਸੀ ਤੌਰ ਤੇ ਘੇਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ। ਹਲਕੇ ਦੇ ਸਿਆਸੀ ਮਾਹਰ ਦੱਸਦੇ ਹਨ ਕਿ ਜਸਬੀਰ ਸਿੰਘ ਗੜ੍ਹੀ ਦੇ ਆਉਣ ਤੋਂ ਤੁਰੰਤ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕੇ ’ਚ ਮੀਟਿੰਗਾਂ ਸ਼ੁਰੂ ਕਰ ਦਿੱਤੀਆ ਸਨ ਜਿਸ ਤੋਂ ਲੱਗ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਆਪਣੀ ਸਿਆਸੀ ਕੁਰਸੀ ਦਾ ਡਰ ਪੈਦਾ ਹੋ ਗਿਆ ਸੀ ਕਿਉਂਕਿ ਆਮ ਆਦਮੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਸ ਦੇ ਘਰ ’ਚ ਹੀ ਸਿਆਸੀ ਘੇਰਾਬੰਦੀ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਨਿਯੁਕਤ ਕਰਕੇ ਸਿਆਸੀ ਨਿਸ਼ਾਨਾ ਸੇਧਿਆ ਸੀ।
ਉੱਧਰ ਟਿਕਟ ਦਾ ਐਲਾਣ ਹੁੰਦੇ ਹੀ ਹਲਕੇ ’ਚ ਸੋਸ਼ਲ ਮੀਡੀਆਂ ’ਤੇ ਚਰਚਾਂ ਸ਼ੁਰੂ ਹੋ ਗਈ ਕਿ ਆਮ ਆਦਮੀ ਪਾਰਟੀ ਨੇ ਜਸਬੀਰ ਗੜ੍ਹੀ ਨੂੰ ਆਪਣਾ ਉਮੀਦਵਾਰ ਬਣਾ ਕੇ ਹਲਕਾ ਸ੍ਰੀ ਚਮਕੌਰ ਸਾਹਿਬ ’ਚ ਸਿੱਧੀ ਟੱਕਰ ਆਪ ਤੇ ਕਾਂਗਰਸ ’ਚ ਬਣਾ ਦਿੱਤੀ ਹੈ। ਉੱਧਰ ਜਸਬੀਰ ਸਿੰਘ ਗੜ੍ਹੀ ਨੇ ਟਿਕਟ ਦੇਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਕਿਹਾਕਿ ਮੈ ਖੁਸ਼ ਕਿਸਮਤ ਹਾਂ ਕਿ ਮੈਨੂੰ ਇਤਿਹਾਸਕ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਾਰਟੀ ਨੇ ਉਮੀਦਵਾਰ ਐਲਾਨਿਆਂ ਹੈ ਅਤੇ ਮੈਨੂੰ ਵਿਸਵਾਸ਼ ਹੈ ਕਿ ਹਲਕੇ ਦੇ ਲੋਕ ਆਪ ਸਰਕਾਰ ਦੇ ਕੰਮਾਂ ਨੂੰ ਅੱਗੇ ਰੱਖ ਕੇ ਵੋਟ ਪਾਉਣਗੇ ਤੇ ਮੈਨੂੰ ਸੇਵਾ ਬਖਸ਼ਣਗੇ।