style="text-align: justify;"> ਜੇਐੱਨਐੱਨ, ਘਨੌਲੀ : ਨੇੜਲੇ ਪਿੰਡ ਅਲੀਪੁਰ ਦੇ ਵਾਸੀ ਤੇ ਕਾਲੀ ਕੰਬਲੀ ਵਾਲੇ ਸੰਤਾਂ ਦੇ ਨਾਂ ਨਾਲ ਪ੍ਰਸਿੱਧ ਅਜਮੇਰ ਸਿੰਘ ਪੁੱਤਰ ਮੋਤਾ ਸਿੰਘ ਦੀ ਗਲਤੀ ਨਾਲ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ। ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਅਲੀਪੁਰ ਦੇ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਪੁਲਿਸ ਚੌਕ ਘਨੌਲੀ ਦੇ ਜਾਂਚ ਅਧਿਕਾਰੀ ਕਮਲ ਕਿਸ਼ੋਰ ਨੇ ਦੱਸਿਆ ਕਿ ਪੁਲਿਸ ਨੂੰ ਲਿਖਵਾਏ ਗਏ ਬਿਆਨਾਂ ਅਨੁਸਾਰ ਮਿ੍ਤਕ ਦੇ ਪੁੱਤਰ ਸੁਰਮੁੱਖ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਅਜਮੇਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਆਪਣੀ ਦਵਾਈ ਦੀ ਬਜਾਏ ਗਲਤੀ ਨਾਲ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰ ਦਿੱਤੀ ਹੈ।