ਹੋਲੇ ਮਹੱਲੇ ਦੇ ਤਿਉਹਾਰ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ
ਹੋਲੇ ਮਹੱਲੇ ਦੇ ਤਿਉਹਾਰ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ
Publish Date: Mon, 23 Feb 2026 03:51 PM (IST)
Updated Date: Mon, 23 Feb 2026 03:55 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲੇ ਮਹੱਲੇ ਦਾ ਤਿਉਹਾਰ ਦੀ ਆਰੰਭਤਾ ਸ਼੍ਰੀ ਕੀਰਤਪੁਰ ਸਾਹਿਬ 27 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਕੀਰਤਪੁਰ ਸਾਹਿਬ ਦੇ ਥਾਣਾ ਮੁੱਖੀ ਜਤਿਨ ਕਪੂਰ ਨੇ ਦੱਸਿਆ ਕਿ ਡੀ,ਆਈ,ਜੀ ਰੂਪਨਗਰ ਰੇਂਜ ਡਾਕਟਰ ਨਾਨਕ ਸਿੰਘ ਜਿਲ੍ਹਾਂ ਪੁਲਿਸ ਮੁੱਖੀ ਮਨਿੰਦਰ ਸਿੰਘ ਆਈਪੀਐਸ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੇਲੇ ਸਬੰਧੀ ਰਣਨੀਤੀ ਬਣਾਈ ਗਈ ਹੈ।ਪੁਲਿਸ ਦੀ ਹੁਲੜਬਾਜ਼ਾਂ ’ਤੇ ਤਿਖੀ ਨਜ਼ਰ ਰਹੇਗੀ, ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਵੱਲੋਂ ਹੋਲੇ ਮਹੱਲੇ ਦੌਰਾਨ ਆਧੁਨਿਕ ਉਪਕਰਨਾਂ ਦੀ ਮਦਦ ਨਾਲ ਚਪੇ ਚੱਪੇ ’ਤੇ ਨਜ਼ਰ ਰਹੇਗੀ। ਸੰਗਤਾਂ ਦੀ ਸਹੂਲਤ ਲਈ ਟਰੈਫਿਕ ਅਤੇ ਪਾਰਕਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੰਗ ਦੀ ਵਿਕਰੀ ਸਟਾਕ ’ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਆਉਣ ਵਾਲੀਆਂ ਸੰਗਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਟਰੈਕਟਰਾਂ ’ਤੇ ਉੱਚੀ ਲਾਉਡ ਸਪੀਕਰ, ਮੋਟਰਸਾਈਕਲਾਂ ਦੇ ਸਾਈਲੈਂਸਰ, ਨੂੰ ਨਿਯਮਾਂ ਅਨੁਸਾਰ ਹੀ ਲਾਉਣ ਅਤੇ ਸੜਕ ’ਤੇ ਸਟੰਟ ਬਾਜੀ ਕਰਨ ਤੋਂ ਗੁਰੇਜ਼ ਕਰਨ। ਉਹਨਾਂ ਦੱਸਿਆ ਕਿ ਦੇਸ਼ਾਂ ਵਿਦੇਸ਼ਾਂ ਅਤੇ ਸੂਬੇ ਭਰ ਤੋਂ ਸ਼ਰਧਾਲੂ ਸ਼ਰਧਾ ਨਾਲ ਮੱਥਾ ਟੇਕਣ ਆਉਂਦੇ ਹਨ ਅਤੇ ਨੌਜਵਾਨਾਂ ਨੂੰ ਸੰਗਤਾਂ ਦਾ ਸਨਮਾਨ ਕਰਦੇ ਹੋਏ ਉਹਨਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਲੰਗਰ ਲਗਾਉਣ ਵਾਲਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਡਸਟਬੀਨਾ ਦਾ ਪ੍ਰਯੋਗ ਕੀਤਾ ਜਾਵੇ ਸੜਕ ’ਤੇ ਅਤੇ ਲੰਗਰਾਂ ਦੇ ਨੇੜੇ ਗੰਦ ਨਾ ਪਾਇਆ ਜਾਵੇ। ਉਹਨਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਪੁਲਿਸ 24 ਘੰਟੇ ਹਾਜ਼ਰ ਹੈ ਕਿਸੇ ਨੂੰ ਵੀ ਕੋਈ ਦਿੱਕਤ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸੰਪਰਕ ਕਰ ਸਕਦਾ ਹੈ।