
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਡਵੋਕੇਟ ਘਈ ਵੱਲੋਂ ਭਾਈ ਜੈਤਾ ਜੀ ਦਾ ਜਨਮਦਿਵਸ ਮਨਾਉਣ ਸਬੰਧੀ ਹੁਕਮਨਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਪ੍ਰੈੱਸ ਨੋਟ ਰਾਹੀਂ ਸੀਨੀਅਰ ਬਸਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਕਿਹਾ ਕਿ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਉਰਫ ਬਾਬਾ ਜੀਵਨ ਸਿੰਘ ਰੰਘਰੇਟਾ ਗੁਰੂ ਕਾ ਬੇਟਾ ਜੀ ਦਾ ਜਨਮ ਦਿਵਸ 5 ਸਤੰਬਰ, 2026, ਦਿਨ ਸ਼ਨੀਵਾਰ ਨੂੰ ਦੁਨੀਆਂ ਭਰ ਵਿਚ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਾਈ ਜੈਤਾ ਜੀ ਦਾ ਦੁਨੀਆਂ ਭਰ ਦੇ ਗੁਰਦੁਆਰਾ ਸਾਹਿਬਾਨ ਵਿਚ ਮਨਾਏ ਜਾਣ ਦਾ ਗੁਕਮਨਾਮਾ ਜਾਰੀ ਕੀਤਾ ਜਾਵੇ।