- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਥਾਣਾ ਮੁੱਖੀ ਰਾਹੁਲ ਸ਼ਰਮਾ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੰਦੀਪ ਕੁਮਾਰ ਦੀ ਅਗਵਾਈ ਹੇਠ ਨਿਹੰਗ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ ਤੇ ਨਿਹੰਗ ਜਥੇਬੰਦੀਆਂ ਵੱਲੋਂ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨਾਲ ਜਲਦ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ ਗਿਆ।

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਲੰਬੇ ਸਮੇਂ ਤੋਂ ਵਿਵਾਦਾਂ ’ਚ ਚੱਲ ਰਹੇ ਹਿਮਾਚਲ ਪ੍ਰਦੇਸ਼ ਦੇ ਐਂਟਰੀ ਟੈਕਸ ਵਿਰੁੱਧ ਸ਼੍ਰੋਮਣੀ ਜਰਨੈਲ ਸਾਹਿਬਜ਼ਾਦਾ ਜੁਝਾਰ ਸਿੰਘ ਨਿਹੰਗ ਖ਼ਾਲਸਾ ਦਲ 96 ਕਰੋੜੀ ਪੰਜਵਾਂ ਨਿਸ਼ਾਨ ਤੇ ਬਾਬਾ ਜੁਝਾਰ ਸਿੰਘ ਛਾਊਣੀ ਬੜਾ ਚੌਂਤਾ ਚਮਕੌਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ 21 ਤਰੀਕ ਨੂੰ ਲੱਗਣ ਵਾਲੇ ਖ਼ਾਲਸਾ ਰਾਜ ਐਂਟਰੀ ਟੈਕਸ ਮੁਲਤਵੀ ਕੀਤਾ ਗਿਆ ਹੈ।
ਅੱਜ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਥਾਣਾ ਮੁੱਖੀ ਰਾਹੁਲ ਸ਼ਰਮਾ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੰਦੀਪ ਕੁਮਾਰ ਦੀ ਅਗਵਾਈ ਹੇਠ ਨਿਹੰਗ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ ਤੇ ਨਿਹੰਗ ਜਥੇਬੰਦੀਆਂ ਵੱਲੋਂ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨਾਲ ਜਲਦ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ ਗਿਆ।
ਨਿਹੰਗ ਜਥੇਬੰਦੀਆਂ ਵੱਲੋਂ ਦਿੱਤੇ ਗਏ ਮੰਗ ਪੱਤਰ ’ਚ ਮੰਗ ਰੱਖੀ ਗਈ ਸੀ ਕਿ ਸਰਹੱਦੀ ਇਲਾਕਿਆਂ ’ਤੇ ਹਿਮਾਚਲ ਪ੍ਰਦੇਸ਼ ਵੱਲੋਂ ਲਗਾਏ ਨਾਜਾਇਜ਼ ਐਂਟਰੀ ਟੈਕਸ ਨੂੰ ਤੁਰੰਤ ਬੰਦ ਕੀਤਾ ਜਾਵੇ ਜਾਂ ਫਿਰ ਪੰਜਾਬ ਸਰਕਾਰ ਬਰਾਬਰ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਟੈਕਸ ਲਗਾਏ। ਪੰਜਾਬ ਦੇ ਸ਼ਰਧਾਲੂਆਂ ਦੀ ਸੁਰੱਖਿਆ ਗਾਰੰਟੀ ਲਈ ਜਾਵੇ, ਜਿਵੇਂ ਹਿਮਾਚਲ ਪ੍ਰਦੇਸ਼ ਉੱਤਰਾਖੰਡ ਜਾਣ ਵਾਲੇ ਪੰਜਾਬੀਆਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ। ਸੂਬਾ ਸਰਕਾਰ ਵੱਲੋਂ ਲੜਾਈ-ਝਗੜਾ ਮਾਮਲਾ ਆਉਣ ’ਤੇ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਤੇ ਦੋਵੇਂ ਧਿਰਾਂ ਦਾ ਪੱਖ ਜਾਣਨ ਤੋਂ ਬਾਅਦ ਨਿਰਪੱਖ ਫੈਸਲੇ ਲਏ ਜਾਣ ਆਦਿ ਸਮੇਤ ਹੋਰ ਮੰਗਾਂ ਮੰਨਣ ਦਾ ਐਲਾਨ ਕੀਤਾ ਗਿਆ।
ਨਿਹੰਗ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਇਨ੍ਹਾਂ ਮੰਗਾਂ ’ਤੇ ਸਰਕਾਰਾਂ ਕੋਈ ਫ਼ੈਸਲਾ ਨਹੀਂ ਲੈਂਦੀਆਂ ਤਾਂ ਫਿਰ ਦਲ ਪੰਥ ਨਿਹੰਗ ਸਿੰਘ ਫੌਜਾਂ ਆਪਣੇ ਤਰੀਕੇ ਨਾਲ ਮਸਲੇ ਹੱਲ ਕਰਨ ਲੱਗਿਆਂ ਤੇ ਸਿੰਘਾਂ ਦੀ ਕਾਰਵਾਈ ਦੌਰਾਨ ਕਿਸੇ ਵੀ ਤਰੀਕੇ ਦੀ ਜਾਨ ਮਾਲ ਤੇ ਨੁਕਸਾਨ ਦੀ ਜ਼ਿੰਮੇਵਾਰੀ ਸਬੰਧਤ ਸੂਬਿਆਂ ਦੀ ਸਰਕਾਰ ਦੀ ਹੋਵੇਗੀ।
ਮੰਗ ਪੱਤਰ ਦੇਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਮਹਾਕਾਲ ਅੱਛਰ ਸਿੰਘ ਨੇ ਦੱਸਿਆ ਕਿ ਅਸੀਂ ਇਕ ਤਰੀਕ ਤੱਕ ਦੋਵੇਂ ਸਰਕਾਰਾਂ ਨਾਲ ਗੱਲਬਾਤ ਲਈ ਸਮਾਂ ਦੇ ਰਹੇ ਹਾਂ ਜੇਕਰ ਹਿਮਾਚਲ ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦੇ ਢੁਕਵੇਂ ਹੱਲ ਨਹੀਂ ਕੀਤੇ ਗਏ ਤਾਂ ਪੰਜ ਜੁਲਾਈ ਨੂੰ ਫਿਰ ਪੱਕੇ ਤੌਰ ’ਤੇ ਖ਼ਾਲਸਾ ਰਾਜ ਟੈਕਸ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ ਤੇ ਸਰਹੱਦੀ ਇਲਾਕਿਆਂ ਸਮੇਤ ਵੱਖ-ਵੱਖ ਸੂਬੇ ਤੋਂ ਆਉਣ ਵਾਲੇ ਸ਼ਰਧਾਲੂਆਂ ’ਤੇ ਲਗਾਏ ਗਏ ਨਜਾਇਜ਼ ਜਜੀਆ ਟੈਕਸ ਬੰਦ ਕਰਨੇ ਚਾਹੀਦੇ ਹਨ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਥਾਣਾ ਮੁੱਖੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਸੰਦੀਪ ਕੁਮਾਰ ਤੇ ਡੀਐੱਸਪੀ ਨੰਗਲ ਨਾਲ ਗੱਲਬਾਤ ਕਰਨ ਤੋਂ ਬਾਅਦ ਨਿਹੰਗ ਜਥੇਬੰਦੀਆਂ ਤੋਂ ਮੰਗ ਪੱਤਰ ਲਿਆ ਗਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ’ਚ ਹੀ ਨਿਹੰਗ ਜਥੇਬੰਦੀਆਂ ਦੀ ਮੀਟਿੰਗ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨਾਲ ਕਰਵਾਈ ਜਾਵੇਗੀ।