- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਿਕਟ ਮਿਲਣ ਉਪਰੰਤ ਜਸਵੀਰ ਸਿੰਘ ਗੜ੍ਹੀ ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਨਤਮਸਤਕ

ਜੈਕਾਰਿਆਂ ਦੀ ਗੂੰਜ਼ ’ਚ ਨਵੇਂ ਚੋਣ ਦਫ਼ਤਰ ਦਾ ਕੀਤਾ ਉਦਘਾਟਨ
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਆਪ ਦੇ ਹਲਕਾ ਇੰਚਾਰਜ਼ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਸਮਰੱਥਕਾਂ ਨਾਲ ਐਤਵਾਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜਸਵੀਰ ਸਿੰਘ ਗੜ੍ਹੀ ਨੇ ਇਲਾਕੇ ਦੀ ਤਰੱਕੀ, ਸ਼ਾਂਤੀ ਤੇ ਆਪਣੀ ਚੋਣ ਮੁਹਿੰਮ ਦੀ ਸਫ਼ਲਤਾ ਲਈ ਅਰਦਾਸ ਕੀਤੀ।
ਉਪਰੰਤ ਆਪਣੇ ਨਵੇਂ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਜੈਕਾਰਿਆਂ ਦੀ ਗੂੰਜ਼ ’ਚ ਕੀਤਾ। ਗੜ੍ਹੀ ਨੇ ਪਾਰਟੀ ਹਾਈਕਮਾਡ ਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਤੇ ਇਲਾਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਰਣਨੀਤੀ ਤਹਿਤ ਘਰ-ਘਰ ਜਾ ਕੇ ਸੁਨੇਹਾ ਪਹੁੰਚਾਉਣ, ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਨੇ ਆਉਣ ਵਾਲੀ ਰਣਨੀਤੀ ਬਾਰੇ ਵੀ ਵਿਚਾਰ-ਚਰਚਾ ਕੀਤੀ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਆਪ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜ਼ਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਅਕਾਲੀ ਕਾਂਗਰਸ ਤੇ ਭਾਜਪਾ ਦੀਆ ਲੋਕ ਵਿਰੋਧੀ ਨੀਤੀਆਂ ਬਾਰੇ ਨੁਕੱੜ ਮੀਟਿੰਗਾਂ ’ਚ ਜਾਦੂ ਕਰਵਾਇਆ ਜਾਵੇਗਾ। ਉਨ੍ਹਾਂ ਸਾਬਕਾ ਮੁੱਖ ਮੰਤਰੀ ਵੱਲੋਂ ਕੱਢੀ ਜਾ ਰਹੀ ਜਵਾਨੀ ਬਚਾਓ ਪੰਜਾਬ ਸਾਈਕਲ ਰੈਲੀ ਬਾਰੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਮੂਰਖ ਬਨਾਉਣ ਦੇ ਮਾਸਟਰ ਹਨ। ਪਹਿਲਾ ਨਸ਼ੇ ਚੋਣਾਂ ’ਚ ਵੰਡਦੇ ਹਨ ਫਿਰ ਨਸ਼ਾ ਵਿਰੋਧੀ ਰੈਲੀਆ ਕੱਢਦੇ ਹਨ। ਉਨ੍ਹਾਂ ਕਿਹਾ ਕਿ ਹੁਣ 2027 ਦਾ ਮਿਸ਼ਨ ਚੰਨੀ ਨੂੰ ਦੂਜੀ ਵਾਰ ਹਲਕੇ ਤੋਂ ਬਾਹਰ ਕਰੇਗਾ।
ਇਸ ਮੌਕੇ ਆਪ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ, ਹਲਕਾ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਨਗਰ ਕੌਂਸਲ ਦੇ ਪ੍ਰਧਾਨ ਵਿਸ਼ਾਲ, ਸਮਾਜ ਸੇਵੀ ਬਲਦੇਵ ਸਿੰਘ ਹਾਫਿਜ਼ਾਬਾਦ, ਸਰਪੰਚ ਹਰਿੰਦਰ ਸਿੰਘ ਕਾਕਾ, ਸਰਪੰਚ ਜਗਦੇਵ ਸਿੰਘ, ਬਾਈ ਪਰਮਿੰਦਰ ਸਿੰਘ ਸੇਖੋ, ਸਰਪੰਚ ਮਲਕੀਤ ਸਿੰਘ, ਕੌਂਸਲਰ ਚਹਿਲ ਸਿੰਘ ਭੰਗੂ, ਮਨਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।