ਮਨਪ੍ਰਰੀਤ ਸਿੰਘ, ਘਨੌਲੀ

ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਨੂੰ ਰੋਪੜ ਰੈਲੀ ਦੇ ਸਬੰਧ ਵਿਚ ਪਿੰਡ ਲੋਦੀਮਾਜਰਾ ਵਿਖੇ ਬਸਪਾ ਦੇ ਸੂਬਾ ਮੀਤ ਪ੍ਰਧਾਨ ਤੇ ਸੈਣੀ ਸਭਾ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਲੌਗੀਆ ਦੀ ਅਗਵਾਈ ਵਿਚ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਡਾ. ਚੀਮਾ ਨੇ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਦਸੰਬਰ ਨੂੰ ਰੋਪੜ ਅਨਾਜ ਮੰਡੀ ਵਿਖੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ।

ਬਹੁਜਨ ਸਮਾਜ ਪਾਰਟੀ ਦੇ ਮੀਤ ਪ੍ਰਧਾਨ ਹਰਜੀਤ ਲੌਗੀਆ ਨੇ ਕਿਹਾ ਕਿ ਬਸਪਾ ਵਰਕਰਾਂ ਨੂੰ ਰੈਲੀ ਸਫ਼ਲ ਬਣਾਉਣ ਮੀਟਿੰਗਾਂ ਰਾਹੀਂ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਕਿ ਸਮੇਂ ਸਿਰ ਰੋਪੜ ਅਨਾਜ ਮੰਡੀ ਵਿਚ ਪਹੁੰਚ ਕੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼ੋ੍ਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂਆਂ ਦੇ ਵਿਚਾਰ ਸੁਣਨ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਬਣਾਉਣ ਤੇ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ 'ਤੇ ਲੈ ਕੇ ਜਾਣ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੋਪੜ ਫੇਰੀ ਨੂੰ ਲੈ ਕੇ ਪਿੰਡ ਲੋਦੀ ਮਾਜਰਾ ਵਿਖੇ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੋਹਾਂ ਪਾਰਟੀਆਂ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਤੇ ਸ਼ੋ੍ਮਣੀ ਅਕਾਲੀ ਦਲ ਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਵਿਸ਼ਵਾਸ ਦੁਆਇਆ ਕਿ ਉਹ ਵੱਡੀ ਗਿਣਤੀ 'ਚ ਸ਼ੋ੍ਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੋਪੜ ਰੈਲੀ ਦੌਰਾਨ ਹਾਜ਼ਰ ਹੋਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਵਰਨ ਸਿੰਘ ਬੋਬੀ ਬਹਾਦਰਪੁਰ, ਗੁਰਜੀਤ ਸਿੰਘ ਸੰਨੀ, ਸਿਕੰਦਰ ਸਿੰਘ, ਸੁਰਿੰਦਰ ਸਿੰਘ, ਗੁਰਚਰਨ ਸਿੰਘ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।