- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਆਗੂ ਲੱਖੇਵਾਲ ਨੇ ਪ੍ਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ

ਗੁਰਮੁੱਖ ਸਿੰਘ ਸਲਾਹਪੁਰੀ,ਪੰਜਾਬੀ ਜਾਗਰਣ ਬੇਲਾ /ਬਹਿਰਾਮਪੁਰ : ਬੀਤੇ ਦਿਨੀਂ ਮਾਨਸਾ ’ਚ ਪਰਮਿੰਦਰ ਸਿੰਘ ਉਰਫ ਝੋਟੇ ਦਾ ਮੈਡੀਕਲ ਸਟੋਰ ’ਚ ਨਸ਼ਾ ਵੇਚਣ ਵਾਲੇ ਅਸ਼ਵਨੀ ਕੁਮਾਰ ਨਾਮ ਦੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਰੁਪਿੰਦਰਜੀਤ ਸਿੰਘ ਹੈਪੀ ਲੱਖੇਵਾਲ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਹੀ ਖਰਾਬ ਹੋ ਚੁੱਕੀ ਹੈ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾ ਹੋ ਰਹੀਆਂ ਹਨ ,ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਰਹੇ ਹਨ, ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਵਾਲਿਆਂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਰਹੇ ਹਨ, ਨਸ਼ਾ ਵੇਚਣ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਸਵਾਲ ਕਰਨ ਵਾਲਿਆਂ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।