- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਕੁਲ ਹਿੰਦ ਕਿਸਾਨ ਸਭਾ ਸੂਬਾ ਕਮੇਟੀ ਦੇ ਸੱਦੇ ’ਤੇ ਸੋਮਵਾਰ ਨੂੰ ਮਿੰਨੀ ਸਕੱਤਰੇਤ ਅੱਗੇ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾਂ ਕੀਤਾ ਅਤੇ ਪੰਜਾਬ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ‘ਤੇ ਜੀਏ ਟੂ ਡੀਸੀ ਸਚਿਨ ਪਾਠਕ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧੀ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਿਸਾਨ ਆਗੂ ਕਾਮਰੇਡ ਦਲੀਪ ਸਿੰਘ ਘਨੌਲਾ, ਕਾਮਰੇਡ ਪਵਨ ਕੁਮਾਰ ਸਰਪੰਚ ਚੱਕ ਕਰਮਾਂ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ ਕੀਤੀ ਜਾਵੇ, ਹਰ ਖੇਤ ਨੂੰ ਨਹਿਰੀ ਪਾਣੀ ਦਿੱਤਾ ਜਾਵੇ, ਹਰ ਘਰ ਨੂੰ ਸ਼ੁੱਧ ਪੀਣ ਵਾਲਾ ਪਾਣੀ ਦਿੱਤਾ ਜਾਵੇ, ਕਿਸਾਨਾਂ ਨੂੰ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਸੀ 2 50 ਪ੍ਰਤੀਸ਼ਤ ਲਾਭ ਦੇ ਅਧਾਰ ਤੇ ਦਿੱਤਾ ਜਾਵੇ, ਤਜਵੀਜ਼ਤ ਬੀਜੀ-ਬਿਜਲੀ ਸੋਧ ਬਿਲ-2025 ਵਾਪਸ ਲਿਆ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ’ਚ ਕਰਜ਼ੇ ਦੀ ਹੱਦ ਵਧਾਈ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮਾਫ ਕੀਤੇ ਜਾਣ, ਵੱਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਈ ਜਾਵੇ, ਪਿਛਲੇ ਸਾਲ ਹੜ੍ਹਾਂ ਕਾਰਨ ਫਸਲਾਂ ਤੇ ਮਕਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਯੂਰੀਆ ਤੇ ਡੀਏਪੀ ਨਾਲ ਹੋਰ ਸਮੱਗਰੀ ਦੇਣ ਦੇ ਨਾਮ ’ਤੇ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ, ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦਾਂ ਦੀ ਯਾਦਗਾਰ ਵਾਸਤੇ ਜ਼ਮੀਨ ਮੁਹੱਈਆ ਕਰਵਾਈ ਜਾਵੇ ਆਦਿ ਤੋਂ ਇਲਾਵਾ ਲੋਕਲ ਮੰਗਾਂ ਜਿਵੇਂ ਪਸ਼ੂ ਪਾਲਕ ਭਾਈਚਾਰੇ ਵੱਲੋਂ ਫਸਲਾਂ ਅਤੇ ਬੂਟਿਆਂ ਦਾ ਕੀਤਾ ਜਾਂਦਾ ਨੁਕਸਾਨ ਬੰਦ ਕਰਵਾਇਆ ਜਾਵੇ, ਘਨੌਲੀ ਤੋਂ ਮਕੌੜੀ ਕਲਾਂ ਨੂੰ ਜਾਂਦੀ ਸੜਕ ’ਤੇ ਖੁਲਿਆ ਸ਼ਰਾਬ ਦਾ ਠੇਕਾ ਬੰਦ ਕੀਤਾ ਜਾਵੇ, ਅਵਾਰਾ ਪਸ਼ੂਆਂ ਤੋਂ ਫਸਲਾਂ ਦੀ ਰਾਖੀ ਲਈ ਕਿਸਾਨਾਂ ਦੇ ਖੇਤਾਂ ਨੂੰ ਜਾਲ ਜਾਂ ਕੰਡਾ ਤਾਰ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਵੇ, ਪਿੰਡ ਚੱਕ ਕਰਮਾਂ, ਡੰਗੋਲੀ, ਮਨਸਾਲੀ, ਮਕੌੜੀ ਕਲਾਂ ਆਦਿ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ, ਚੱਕ ਕਰਮਾਂ ਦੀ ਵਿਧਵਾ ਔਰਤ ਮੀਨਾ ਕੁਮਾਰੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਤੁਰੰਤ ਦਿੱਤਾ ਜਾਵੇ ਆਦਿ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੀਆਈਟੀਯੂ ਪੰਜਾਬ ਦੇ ਆਗੂ ਗੁਰਦੇਵ ਸਿੰਘ ਬਾਗੀ, ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਾ, ਰਜਿੰਦਰ ਸਿੰਘ ਅਲੀਪੁਰ, ਦੇਵਰਾਜ ਬੜਾ ਪਿੰਡ, ਪਿਆਰਾ ਸਿੰਘ ਬੇਲੀਆਂ, ਭਗਤ ਸਿੰਘ ਬਿੱਕੋਂ, ਕੇਸਰ ਸਿੰਘ ਬਿੱਕੋਂ, ਗੁਰਬਚਨ ਸਿੰਘ ਮਿੱਠੂ, ਪੰਚ ਦੇਸਰਾਜ ਸ਼ਰਮਾ, ਸਾਬਕਾ ਪੰਚ ਮਹਿੰਦਰ ਕੁਮਾਰ, ਕ੍ਰਿਸ਼ਨ ਕੁਮਾਰ, ਸੁੱਚਾ ਸਿੰਘ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।