ਮਾਂਗਟ ਬਣੇ ਆਪ ਦੇ ਸ੍ਰੀ ਚਮਕੌਰ ਸਾਹਿਬ ਤੋਂ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ ਅਮਨਦੀਪ ਸਿੰਘ ਮਾਂਗਟ
Publish Date: Fri, 14 Aug 2026 03:38 PM (IST)
Updated Date: Fri, 14 Aug 2026 03:38 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਨੌਜਵਾਨ ਆਗੂ ਅਮਨਦੀਪ ਸਿੰਘ ਮਾਂਗਟ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ ਵੱਲੋਂ ਅਮਨਦੀਪ ਸਿੰਘ ਮਾਂਗਟ ਨੂੰ ਸਿਰੋਪਾਓ ਪਹਿਨਾਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਾਬਕਾ ਪ੍ਰਧਾਨ ਹੋਣ ਅਤੇ ਸਥਾਨਕ ਪੱਧਰ ’ਤੇ ਲੋਕਾਂ ਨਾਲ ਮਜ਼ਬੂਤ ਸਬੰਧਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਇਹ ਅਹੁੱਦਾ ਉਨ੍ਹਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦੀ ਦੁਬਾਰਾ ਬਣਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿਚ ਜਨਹਿਤ ਵਿਚ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਕੰਮ ਕੀਤੇ ਹਨ। ਇਸ ਮੌਕੇ ਅਮਨਦੀਪ ਸਿੰਘ ਮਾਂਗਟ ਨੇ ਪਾਰਟੀ ਵੱਲੋਂ ਇਹ ਸਨਮਾਨ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸ਼ਹਿਰੀ ਇਲਾਕਿਆਂ ਦੇ ਨਾਲ ਹੀ ਪਿੰਡ ਪੱਧਰ ਅਤੇ ਬੂਥ ਪੱਧਰ ਤੱਕ ਇਕਾਈਆਂ ਨੂੰ ਮਜ਼ਬੂਤ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ। ਉਹ ਢਿੱਲੇ ਬੈਠੇ ਵਰਕਰਾਂ ਤੇ ਵਲੰਟੀਅਰਾਂ ਵਿਚ ਵੀ ਜੋਸ਼ ਭਰ ਕੇ ਉਨਾਂ ਨੂੰ ਨਾਲ ਤੋਰਨਗੇ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਊਰਜਾਵਾਨ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਇਸ ਮੌਕੇ ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਪ੍ਰੋ.ਬੀਰਦਵਿੰਦਰ ਸਿੰਘ ਬੱਲਾਂ ਨੇ ਵੀ ਅਮਨਦੀਪ ਮਾਂਗਟ ਨੂੰ ਵਧਾਈ ਦਿੰਦੇ ਹੋਏ ਪਾਰਟੀ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਜਿੰਨਾ ਯੂਥ ਮਜਬੂਤ ਹੁੰਦਾ ਹੈ, ਪਾਰਟੀ ਉਨੀ ਹੀ ਜ਼ਿਆਦਾ ਮਜ਼ਬੂਤ ਅਤੇ ਲੋਕਾਂ ਵਿਚ ਹਰਮਨ ਪਿਆਰੀ ਹੁੰਦੀ ਹੈ। ਇਸ ਮੌਕੇ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਪ੍ਰਧਾਨ ਜਗਪਾਲ ਸਿੰਘ ਜੌਲੀ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਨਾਗਰਾ, ਚੇਅਰਮੈਨ ਮਨਜੀਤ ਕੌਰ, ਪੀਏ ਸ੍ਰੀ ਚੰਦ, ਦਵਿੰਦਰ ਸਿੰਘ, ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਚੇਅਰਮੈਨ ਅਮਰੀਕ ਸਿੰਘ ਢੰਗਰਾਲੀ, ਸਰਪੰਚ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ, ਵਿਵੇਕ ਸ਼ਰਮਾ, ਜਗਤਾਰ ਸਿੰਘ ਸਹੇੜੀ, ਤੇਜਿੰਦਰ ਸਿੰਘ ਬਿੱਲੂ ਕਲਾਰਾਂ ਆਦਿ ਵੀ ਸ਼ਾਮਿਲ ਸਨ।