ਮਾਂਗਟ ਬਣੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਬਣੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ
Publish Date: Tue, 25 Aug 2026 04:47 PM (IST)
Updated Date: Tue, 25 Aug 2026 04:49 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ ਸ੍ਰੀ ਚਮਕੌਰ ਸਾਹਿਬ : ਪੰਜਾਬ ਸਰਕਾਰ ਵੱਲੋਂ ਕਈ ਮਾਰਕਿਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਦੇ ਤਹਿਤ ਅਮਨਦੀਪ ਸਿੰਘ ਮਾਂਗਟ ਨੂੰ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਨੂੰ ਮਾਰਕਿਟ ਕਮੇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਸਰਕਾਰੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਨਵ ਨਿਯੁਕਤ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਯੂਥ ਆਗੂ ਪ੍ਰੋ.ਬੀਰਦਵਿੰਦਰ ਸਿੰਘ ਬੱਲਾਂ ਸਮੇਤ ਸਮੁੱਚੀ ਆਪ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਕਿਸਾਨਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਰਹਿਣਗੇ। ਉਨ੍ਹਾਂ ਦੀ ਨਿਯੁਕਤੀ ਲਈ ਨਗਰ ਕੌਂਸਲ ਪ੍ਰਧਾਨ ਸ੍ਰੀ ਚਮਕੌਰ ਸਾਹਿਬ ਵਿਸ਼ਾਲ ਕੱਸ਼ਯਪ, ਭੁਪਿੰਦਰ ਸਿੰਘ ਭੂਰਾ ਸਾਬਕਾ ਮੀਤ ਪ੍ਰਧਾਨ, ਬਲਦੇਵ ਸਿੰਘ ਹਾਫ਼ਿਜ਼ਾਬਾਦ, ਬਾਵਾ ਸਿੰਘ ਲੰਬੜਦਾਰ, ਸਤਨਾਮ ਸਿੰਘ ਹੈੱਪੀ, ਪਰਮਜੀਤ ਸਿੰਘ ਗੜ੍ਹੀ, ਰਣਵੀਰ ਸਿੰਘ, ਨਵਜੋਤ ਸਿੰਘ ਜੋਧਾ, ਗੁਰਵਿੰਦਰ ਸਿੰਘ ਬੌਬੀ, ਕੁਲਦੀਪ ਸਿੰਘ ਖੰਗੂੜਾ, ਹਰਿੰਦਰ ਸਿੰਘ ਕਾਕਾ ਸਰਪੰਚ ਜਟਾਣਾ, ਗੁਰਪ੍ਰੀਤ ਸਿੰਘ ਸਰਪੰਚ ਫਰੀਦ, ਸਵਰਨ ਸਿੰਘ ਜਟਾਣਾ, ਕਿਸਾਨ ਆਗੂ ਜਤਿੰਦਰਪਾਲ ਜਿੰਦੂ ਖੋਖਰ ਸਮੇਤ ਹੋਰ ਇਲਾਕਾ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਧਾਈਆਂ ਦਿੱਤੀਆਂ।