- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਬਲਾਕ ਦੇ ਪਿੰਡ ਬਿੱਕੋਂ ਵਿਖੇ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਨਾ ਸਾੜਨ ਦੀ ਸਹੁੰ ਵੀ ਚੁੱਕਾਈ ਗਈ।

ਸਟਾਫ ਰਿਪੋਰਟਰ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਬਲਾਕ ਦੇ ਪਿੰਡ ਬਿੱਕੋਂ ਵਿਖੇ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਨਾ ਸਾੜਨ ਦੀ ਸਹੁੰ ਵੀ ਚੁੱਕਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਸਡੀਐਮ ਰੂਪਨਗਰ ਹਰਬੰਸ ਸਿੰਘ ਨੇ ਦੱਸਿਆ ਕਿ ਰੂਪਨਗਰ ਜ਼ਲਿ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਪਿੰਡਾਂ ਵਿੱਚ ਜਾ ਕੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਦੇ ਯੋਗ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਿਵੇਂ ਨਾਈਟਰੋਜਨ, ਫਾਸਫੋਰਸ, ਪੋਟਾਸ, ਸਰਲਫਰ ਆਦਿ ਤੱਤ ਪਰਾਲੀ ਦੇ ਨਾਲ ਖਤਮ ਹੋ ਜਾਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੇਕਰ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਦਿੱਤਾ ਜਾਵੇ ਤਾਂ ਇਨਾਂ੍ਹ ਤੱਤਾਂ ਰਾਹੀਂ ਅਗਲੀ ਫਸਲ ਵਿੱਚ ਘੱਟ ਮਾਤਰਾ ਵਿਚ ਖਾਦਾਂ ਪਾਉਣ ਦੀ ਲੋੜ ਪੈਂਦੀ ਹੈ। ਇਸ ਦੇ ਨਾਲ-ਨਾਲ ਆਉਣ ਵਾਲੀ ਕਣਕ ਦੀ ਫਸਲ ਵਿੱਚ ਪਾਣੀ ਦੀ ਵੀ ਬਚਤ ਕੀਤੀ ਜਾ ਸਕਦੀ ਹੈ। ਹਰਬੰਸ ਸਿੰਘ ਨੇ ਅੱਗੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਸਾਹ ਰੋਗ ਅਤੇ ਹੋਰ ਬਿਮਾਰੀਆਂ ਵਿੱਚ ਵੀ ਵਾਧਾ ਹੁੰਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੈਂਪਾਂ 'ਚ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ।