ਪੋਕਸੋ ਐਕਟ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
Publish Date: Thu, 05 Nov 2026 05:47 PM (IST)
Updated Date: Thu, 05 Nov 2026 05:50 PM (IST)
ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਰੂਪਨਗਰ : ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਪੋਕਸੋ ਐਕਟ, 2012 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾ ਤੇ ਕਾਨੂੰਨੀ ਪ੍ਰਬੰਧਾਂ ਪ੍ਰਤੀ ਜਾਗੂਰਕ ਕਰਨਾ ਸੀ। ਇਸ ਮੌਕੇ ’ਤੇ ਜੇਐੱਮਆਈਸੀ ਜੱਜ ਜੋਸ਼ੀਕਾ ਸੂਦ, ਐਡਵੋਕੇਟ ਹਰਮਿੰਦਰ ਸਿੰਘ ਤੇ ਪੀਐੱਲਵੀ ਪ੍ਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਹੋਇਆ ਪੋਕਸੋ ਐਕਟ, 2012 ਬਾਰੇ ਮਹੱਤਵਪੂਰਨ ਕਾਨੂੰਨੀ ਪ੍ਰਬੰਧਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਨਿੱਜੀ ਸੁਰੱਖਿਆ ਤੇ ਕਾਨੂੰਨੀ ਅਧਿਕਾਰਾ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਤੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਨੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਨਿੱਜੀ ਸੁਰੱਖਿਆ ਤੇ ਕਾਨੂੰਨੀ ਅਧਿਕਾਰਾ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਕਿਸੇ ਵੀ ਮੁਸ਼ਕਲ ਜਾਂ ਅਸੁਰੱਖਿਅਤ ਸਥਿਤੀ ’ਚ ਉਚਿੱਤ ਸਹਾਇਤਾ ਪ੍ਰਾਪਤਕਰਨ ਲਈ ਜਾਗਰੂਕਤਾ ਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਇਸਦੇ ਨਾਲ ਹੀ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਤੇ ਐੱਸਸੀਐੱਸ ਦੀ ਟੀਮ ਨੇ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਆਪਣਾ ਕੀਮਤੀ ਸਮਾਂ ਦੇਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਉਨਾਂ ਦੇ ਅਧਿਕਾਰਾ ਪ੍ਰਤੀ ਜਾਗਰੂਕ ਬਣਾਉਣ ਦੀ ਆਪਣੀ ਵਚਨਬੱਧਤਾ ਵੀ ਦੋਹਰਾਈ ਗਈ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਜੀ ਨੇ ਸੁਰੱਖਿਅਤ ਬਚਪਨ- ਸੁਰੱਖਿਅਤ ਭਵਿੱਖ ਦਾ ਸੰਦੇਸ਼ ਦਿੰਦਿਆ ਬੱਚਿਆ ਲਈ ਸੁਰੱਖਿਅਤ, ਭੈਅ-ਮੁਕਤ ਤੇ ਸੁਖਾਵਾਂ ਵਾਤਾਵਰਣ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਆਪਣੀ ਮੌਜੂਦਗੀ ਤੇ ਸਹਿਯੋਗ ਨਾਲ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ ਕਰਵਾਇਆ।