- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਈਐਲਸੀ. ਕਲੱਬਾਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਈਐੱਲਸੀ (ਇਲੈਕਟੋਰਲ ਲਿਟਰੇਸੀ ਕਲੱਬ) ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਵਿੱਚੋਂ ਜੇਤੂ ਰਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੁੱਲ 15 ਟੀਮਾਂ ਨੇ ਹਿੱਸਾ ਲਿਆ, ਜਦਕਿ ਲੇਖ ਮੁਕਾਬਲੇ ਵਿਚ 42 ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ਵਿਚ ਜਗਦੀਪ ਸਿੰਘ ਅਤੇ ਪਰਮਵੀਰ ਸਿੰਘ, ਐੱਸਓਈ, ਮੋਰਿੰਡਾ ਦੀ ਟੀਮ ਨੇ ਪਹਿਲਾ ਸਥਾਨ, ਯੁਵਰਾਜ ਸਿੰਘ ਅਤੇ ਦਿਲਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਕਲਾਂ ਦੀ ਟੀਮ ਨੇ ਦੂਜਾ ਸਥਾਨ ਅਤੇ ਹਿਮਾਂਸ਼ ਕੁਮਾਰ ਹੰਸ ਅਤੇ ਅਜੇ ਕੁਮਾਰ, ਐੱਸਓਈ, ਨੰਗਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿਚ ਆਸਿਫ, ਐੱਸਓਈ, ਮੋਰਿੰਡਾ ਨੇ ਪਹਿਲਾ ਸਥਾਨ, ਹਰਸ਼ਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਕਲਾਂ ਨੇ ਦੂਜਾ ਸਥਾਨ ਅਤੇ ਚੰਦਨਾ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੂਰਪੁਰ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ।