ਗੁਰਦੁਆਰਾ ਬਾਬਾ ਸਤਨਾਮ ਜੀ ਵਿਖੇ ਸਲਾਨਾ ਧਾਰਮਿਕ ਸਮਾਗਮ ਕੱਲ ਤੋਂ ਸ਼ੁਰੂ
ਗੁਰਦੁਆਰਾ ਬਾਬਾ ਸਤਨਾਮ ਜੀ ਵਿਖੇ ਸਲਾਨਾ ਧਾਰਮਿਕ ਸਮਾਗਮ ਕੱਲ ਤੋਂ ਸ਼ੁਰੂ
Publish Date: Sat, 29 Aug 2026 06:05 PM (IST)
Updated Date: Sat, 29 Aug 2026 06:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੁਰਦੁਆਰਾ ਬਾਬਾ ਸਤਨਾਮ ਜੀ ਨੰਗਲ ਚੌਕ ਰੂਪਨਗਰ ਵਿਖੇ 31 ਅਗਸਤ ਤੋਂ 02 ਸਤੰਬਰ ਤੱਕ ਤਿੰਨ ਰੋਜ਼ਾ ਸੰਤ ਬਾਬਾ ਸਤਨਾਮ ਜੀ ਤੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ । ਇਹ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸਤਨਾਮ ਜੀ ਤੇ ਬਾਬਾ ਗੁਰਦਿਆਲ ਸਿੰਘ ਜੀ ਦੀ ਯਾਦ ਵਿਚ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 02 ਸਤੰਬਰ ਨੂੰ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ,ਢਾਡੀ,ਕਥਾਵਚਕ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਣਗੇ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਸਮਾਜਸੇਵੀ,ਧਾਰਮਿਕ ਤੇ ਪ੍ਰਮੁੱਖ ਸਖਸ਼ੀਅਤਾਂ ਸੰਗਤਾਂ ਦੇ ਸਨਮੁੱਖ ਹੋਣਗੀਆਂ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵਿਚ ਵੱਧ ਵੱਧ ਤੋਂ ਗਿਣਤੀ ਵਿਚ ਸ਼ਾਮਲ ਹੋ ਕੇ ਜਨਮ ਸਫ਼ਲ ਕਰਨ।