ਆਜ਼ਾਦੀ ਦਿਵਸ ਮੌਕੇ ਅਸ਼ੋਕ ਮਨੋਚਾ ਸਨਮਾਨਿਤ ਆਜ਼ਾਦੀ ਦਿਵਸ ਮੌਕੇ ਸਮਾਜ ਸੇਵਾ ਦੇ ਖੇਤਰ ਵਿੱਚ ਅਸ਼ੋਕ ਮਨੋਚਾ ਸਨਮਾਨਿਤ
Publish Date: Mon, 17 Aug 2026 04:25 PM (IST)
Updated Date: Mon, 17 Aug 2026 04:27 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ : ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਐਡਵੋਕੇਟ ਅਸ਼ੋਕ ਮਨੋਚਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਨੰਗਲ ਸ਼੍ਰੀ ਸਚਿਨ ਪਾਠਕ , ਡੀ.ਐਸ.ਪੀ. ਨਵੀਨ ਪਾਲ ਸਿੰਘ ਲੇਹਲ, ਤਹਿਸੀਲਦਾਰ ਸੁਮਿਤ ਸਿੰਘ ਢਿੱਲੋਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਸ਼ੋਕ ਮਨੋਚਾ ਨੂੰ ਸਨਮਾਨਿਤ ਕੀਤਾ ਗਿਆ। ਅਸ਼ੋਕ ਮਨੋਚਾ ਵੱਲੋਂ ਲੰਬੇ ਸਮੇਂ ਤੋਂ ਸਮਾਜ ਸੇਵਾ, ਸਿਹਤ ਸੇਵਾਵਾਂ, ਲੋਕ ਭਲਾਈ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੱਖ-ਵੱਖ ਸਮਾਜਿਕ ਅਤੇ ਚੈਰੀਟੇਬਲ ਗਤੀਵਿਧੀਆਂ ਵਿੱਚ ਸਰਗਰਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀਆਂ ਸੇਵਾਵਾਂ ਵਿੱਚ ਸਿਹਤ ਕੈਂਪ, ਡਾਇਲਸਿਸ ਸੇਵਾਵਾਂ, ਮਹਿਲਾ ਸਸ਼ਕਤੀਕਰਨ ਅਤੇ ਹੋਰ ਲੋਕ ਭਲਾਈ ਦੇ ਪ੍ਰੋਜੈਕਟ ਸ਼ਾਮਲ ਹਨ। ਸਨਮਾਨ ਪ੍ਰਾਪਤ ਕਰਨ ਉਪਰੰਤ ਅਸ਼ੋਕ ਮਨੋਚਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਹੋਰ ਵਧੇਰੇ ਸਮਰਪਣ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਅਤੇ ਦੇਸ਼ ਦੀ ਸੇਵਾ ਕਰਨਾ ਹਰ ਨਾਗਰਿਕ ਦਾ ਫਰਜ਼ ਹੈ ਅਤੇ ਉਹ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕਾਰਜਾਂ ਨੂੰ ਜਾਰੀ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਇਸ ਸਨਮਾਨ ਲਈ ਪ੍ਰਸ਼ਾਸਨ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਹਰ ਕਾਰਜ ਵਿੱਚ ਮਿਲਦਾ ਸਹਿਯੋਗ ਹੀ ਸਫਲਤਾ ਦੀ ਅਸਲ ਤਾਕਤ ਹੈ ।