ਵੇਟ ਲਿਫਟਿੰਗ ਮੁਕਾਬਲਿਆਂ ’ਚ ਚਨੌਲੀ ਸਕੂਲ ਦੇ ਖਿਡਾਰੀਆਂ ਨੇ 3 ਕਾਂਸੇ ਦੇ ਤਮਗ਼ੇ ਜਿੱਤੇ ਵੇਟ ਲਿਫਟਿੰਗ ਮੁਕਾਬਲਿਆਂ 'ਚ ਚਨੌਲੀ ਸਕੂਲ ਦੇ ਖਿਡਾਰੀਆਂ ਨੇ 3 ਕਾਂਸੇ ਦੇ ਤਮਗੇ ਹਾਸਿਲ ਕੀਤੇ
Publish Date: Mon, 05 Oct 2026 04:43 PM (IST)
Updated Date: Mon, 05 Oct 2026 04:44 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ: 70ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਸਕੂਲ ਖੇਡਾਂ ਦੇ ਵੇਟ ਲਿਫਟਿੰਗ ਮੁਕਾਬਲਿਆਂ ਚਨੌਲੀ ਬਸੀ ਸੀਨੀਅਰ ਸੈਕੈਂਡਰੀ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੇ ਦੇ ਤਮਗ਼ੇ ਹਾਸਿਲ ਕੀਤੇ। ਜਿਸ ਤੇ ਅੱਜ ਸਕੂਲ ਪਹੁੰਚਣ ਤੇ ਉਕਤ ਤਿੰਨੋ ਖਿਡਾਰੀਆਂ ਦਾ ਸਮੂਹ ਸਟਾਫ ਵੱਲੋਂ ਸਨਮਾਨ ਕੀਤਾ ਗਿਆ। ਇਸ ਬਾਰੇ ਚਨੌਲੀ ਬਸੀ ਸਕੂਲ ਦੇ ਸਰੀਰਕ ਸਿੱਖਿਆ ਵਿਸ਼ੇ ਦੇ ਲੈਕਚਰਾਰ ਅਰਵਿੰਦਰ ਕੁਮਾਰ ਨੇ ਦੱਸਿਆ ਕਿ ਅੰਤਰ ਜ਼ਿਲ੍ਹਾਂ ਸਕੂਲ ਖੇਡਾਂ ਦੇ ਵੇਟ ਲਿਫਟਿੰਗ ਅੰਡਰ 19 ਸਾਲ ਲੜਕਿਆਂ ਦੇ ਮੁਕਾਬਲੇ ਜਿਲ੍ਹਾਂ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਹੋਏ। ਇਨ੍ਹਾਂ ਮੁਕਾਬਲਿਆਂ ਦੌਰਾਨ ਸਾਡੇ ਸਕੂਲ ਦੇ ਵਿਦਿਆਰਥੀ ਗੌਰਵ ਸਿੰਘ ਨੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਅਤੇ ਅਮਰਪ੍ਰੀਤ ਸਿੰਘ ਨੇ 65 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੇ ਦਾ ਤਮਗ਼ਾ ਜਿੱਤਿਆ। ਇਸ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੇਹਰੀਵਾਲ ਵਿਖੇ ਹੋਏ ਅੰਡਰ 17 ਸਾਲ ਲੜਕੀਆਂ ਦੇ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸਾਡੇ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 69 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੇ ਦਾ ਤਮਗ਼ਾ ਜਿੱਤਿਆ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੇ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਤਿੰਨ ਕਾਂਸੇ ਦੇ ਤਮਗ਼ੇ ਜਿੱਤ ਕੇ ਜਿੱਥੇ ਆਪਣੇ ਜਿਲ੍ਹਾ ਰੂਪਨਗਰ ਦਾ ਮਾਣ ਵਧਾਇਆ ਹੈ, ਉੱਥੇ ਹੀ ਇਨ੍ਹਾਂ ਵੱਲੋਂ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਵੀ ਰੋਸ਼ਨ ਕੀਤਾ ਗਿਆ ਹੈ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਜ਼ਿਲਾ ਪੱਧਰੀ ਵੇਟ ਲਿਫਟਿੰਗ ਅਤੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 21 ਤਮਗ਼ੇ ਜਿੱਤੇ ਸਨ ਅਤੇ 06 ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਨ ਜਿਨਾਂ ਵਿੱਚੋਂ ਹੁਣ ਦੋ ਲੜਕਿਆਂ ਅਤੇ ਇੱਕ ਲੜਕੀ ਨੇ ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਦਾ, ਜਿਲ੍ਹੇ ਦਾ ਅਤੇ ਆਪਣੇ ਮਾਤਾ ਪਿਤਾ ਦਾ ਮਾਣ ਵਧਾਇਆ ਹੈ। ਇਸ ਮੌਕੇ ਲੈਕਚਰਾਰ ਸ਼ਸ਼ੀ ਬਾਲਾ, ਲੈਕਚਰਾਰ ਅਰਵਿੰਦਰ ਕੁਮਾਰ, ਲੈਕਚਰਾਰ ਹਰਨੇਕ ਸਿੰਘ, ਲੈਕਚਰਾਰ ਬਲਜਿੰਦਰ ਕੌਰ, ਇੰਦਰ ਦੇਵ, ਬਲਰਾਮ ਕੁਮਾਰ, ਸਤਵੰਤ ਕੌਰ, ਤਲਵਿੰਦਰ ਢੀਂਡਸਾ, ਵਿਜੇ ਕੁਮਾਰ, ਗੁਰਚਰਨ ਸਿੰਘ, ਨਵਦੀਪ ਸਿੰਘ, ਹਰਜਿੰਦਰ ਸਿੰਘ ਸਕੂਲ ਕੈਂਪਸ ਮੈਨੇਜਰ, ਇੰਦੂ ਸ਼ਰਮਾ, ਗੁਰਪ੍ਰੀਤ ਸਿੰਘ, ਰਿਚਾ, ਰਮਨਦੀਪ ਕੌਰ, ਤਰਨਜੀਤ ਕੌਰ, ਸਿਮਰਨ ਕੌਰ ਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।