- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਰੀਆਂ ਮੱਲਾਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਖੇਡਾਂ ਵਤਨ ਪੰਜਾਬ ਦੀਆਂ ਵਿਚ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿਚ ਭਾਗ ਲੈਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ। ਸਕੂਲ ਖਿਡਾਰੀ ਆਦਰਸ਼ ਕੁਮਾਰ ਨੇ ਤੈਰਾਕੀ ਵਿਚ ਦੂਸਰਾ ਸਥਾਨ ਹਾਸਲ ਕੀਤਾ ਅਤੇ ਖਿਡਾਰਨ ਆਰਜੂ ਨੇ ਵੀ ਦੂਸਰਾ ਸਥਾਨ ਪ੍ਰਾਪਤ ਕੀਤਾ। ਗੱਤਕੇ ਦੇ ਮੁਕਾਬਲੇ ਵਿਚ ਜਸਕਰਨ ਸਿੰਘ ਅਤੇ ਗੁਰਜਿੰਦਰ ਸਿੰਘ ਨੇ ਫਰੀ ਸੋਟੀ ਟੀਮ ਈਵੈਂਟ ’ਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜਸਕਰਨ ਸਿੰਘ ਨੇ ਫਰੀ ਸੋਟੀ ਇੰਡਵਿਜੁਅਲ ਵਿਚ ਵੀ ਪਹਿਲਾ ਸਥਾਨ ਹਾਸਲ ਕੀਤਾ।