- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰਿੰਦਰ ਸੈਣੀ, ਪੰਜਾਬੀ ਜਾਗਰਣ,

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸ. ਸਰਬਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਕਰਾਟੇ ਮੁਕਾਬਲੇ ’ਚ ਸੋਨ ਤਮਗਾ ਜਿੱਤਣ ਵਾਲੀ ਵਿਦਿਆਰਥਣ ਗੁਰਲੀਨ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਤੇ ਡੀ.ਪੀ.ਈ. ਸ. ਗੁਰਜੀਤ ਸਿੰਘ ਨੇ ਗੁਰਲੀਨ ਕੌਰ ਨੂੰ ਸਨਮਾਨਿਤ ਕਰਦਿਆਂ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਬੱਚਿਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ।
ਉਨ੍ਹਾਂ ਗੁਰਲੀਨ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਕਿਹਾ ਕਿ ਉਸ ਦੀ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ।