ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣਾ ਜ਼ਰੂਰੀ : ਲਖਮਿੰਦਰ ਸਿੰਘ ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣਾ ਜਰੂਰੀ : ਲਖਮਿੰਦਰ ਸਿੰਘ
Publish Date: Fri, 30 Oct 2026 04:07 PM (IST)
Updated Date: Fri, 30 Oct 2026 04:10 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਸਿਹਤ ਸੈਕਟਰ ਕਾਈਨੌਰ ਅਧੀਨ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਲਖਮਿੰਦਰ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣਾ ਜਰੂਰੀ ਹੈ ਅਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਜੇਕਰ ਕਿਸੀ ਥਾਂਵਾ ਤੇ ਪਾਣੀ ਇਕੱਠਾ ਹੋ ਜਾਵੇ, ਜਿਥੇ ਮੱਛਰ ਦਾ ਲਾਰਵਾ ਪਨਪਦਾ ਹੈ, ਅਜਿਹੀਆਂ ਥਾਂਵਾ ਤੇ ਲਾਰਵੇਸਾਈਡ ਦਵਾਈ ਦਾ ਸਪਰੇਅ ਜਾਂ ਉਸ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕੱਰਵਾਰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਂਦਾ ਹੈ ਇਸ ਲਈ ਸਾਨੂੰ ਆਪਣੇ ਘਰਾਂ ਵਿਚ ਪਏ ਕੂਲਰਾਂ, ਫਰਿਜਾਂ ਦੀਆਂ ਟ੍ਰੇਆਂ,ਗਮਲਿਆਂ ਆਦਿ ਨੂੰ ਹਫਤੇ ਵਿਚ ਇੱਕ ਵਾਰ ਜਰੂਰ ਸੁਕਾਇਆ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋਵੇ। ਇਸ ਮੌਕੇ ਤੇ ਬੇਅੰਤ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੀ ਵਿਅਕਤੀ ਨੂੰ ਤੇਜ ਸਿਰ ਦਰਦ ਤੇ ਤੇਜ਼ ਬੁਖਾਰ ਹੋਵੇ,ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਹੋਵੇ,ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ ਆਦਿ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਲਈ ਸਰਕਾਰੀ ਹਸਪਤਾਲ ਵਿਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਡੇਂਗੂ ਬੁਖਾਰ ਵਿਚ ਆਪਣੀ ਮਰਜੀ ਨਾਲ ਦਵਾਈਆਂ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਬੁਖਾਰ ਹੋਣ ਤੇ ਪੈਰਾਸਿਟਾਮੋਲ ਗੋਲੀ ਦੀ ਵਰਤੋਂ ਕੀਤੀ ਜਾਵੇ ਅਤੇ ਡਾਕਟਰੀ ਮੁਆਇਨਾ ਜਰੂਰ ਕਰਵਾਉਣਾ ਚਾਹੀਦਾ ਹੈ।