ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Mon, 19 Oct 2026 05:07 PM (IST)
Updated Date: Mon, 19 Oct 2026 05:09 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ, ਨੰਗਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਅੰਕਿਤ ਏਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਨੂੰਨੀ ਸੇਵਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਰਜ ਸਥਾਨ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਸਬੰਧੀ ਕਾਨੂੰਨ ਅਤੇ ਪੋਕਸੋ ਐਕਟ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲਾ ਕਾਨੂੰਨ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਦੇ ਉਦੇਸ਼, ਕਾਨੂੰਨੀ ਅਧਿਕਾਰਾਂ ਅਤੇ ਲੋੜ ਪੈਣ ’ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਵੀ ਦੱਸਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਜਸਵੰਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਾਲਜ ਦੇ ਪ੍ਰਿੰਸੀਪਲ ਡਾ. ਜਗਦੀਪ ਸਿੰਘ ਦੁਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਜਾਣਕਾਰੀ ਹਾਸਲ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਜੋਤੀ ਪ੍ਰਕਾਸ਼, ਪ੍ਰੋ. ਬਲਵਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਰੋਹਿਤ ਚੰਦਲ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ।