- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਦਿਵਸ ਧੂਮਧਾਮ ਨਾਲ ਮਨਾਇਆ

ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਬਾਬਾ ਵਿਸ਼ਵਕਰਮਾ ਜੀ ਭਵਨ ਰੂਪਨਗਰ ਵਿਖੇ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ, ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ। ਇਸ ਮੌਕੇ ਇੰਟਰਨੈਸ਼ਨਲ ਢਾਡੀ ਮਲਕੀਤ ਸਿੰਘ ਪਪਰਾਲੀ ਵਾਲਿਆਂ ਦੇ ਜਥੇ ਨੇ ਬਾਬਾ ਵਿਸ਼ਵਕਰਮਾ ਜੀ ਦਾ ਗੁਣਗਾਨ ਕੀਤਾ।
ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੰਬੋਧਨ ਕਰਦਿਆਂ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਨੇ ਸ਼ਿਲਪਕਾਰਾਂ ਲੋਕਾਂ ਨੂੰ ਦਾਤ ਬਖਸ਼ੀ ਹੈ ਅੱਜ ਉਨ੍ਹਾਂ ਦੀ ਬਦੌਲਤ ਲੋਕ ਕਾਰੀਗਰ ਆਪੋ ਆਪਣੇ ਕਾਰੋਬਾਰ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੌਸ਼ਣ ਕਰ ਰਹੇ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਝੰਡਾ ਚੜਾਉਣ ਦੀ ਰਸਮ ਅਦਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਕਿਰਤ ਦੀ ਮਹੱਤਤਾ, ਹੁਨਰ, ਸਿਰਜਣਾਤਮਕਤਾ ਤੇ ਮਿਹਨਤ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ,ਕਿਸੇ ਵੀ ਸਮਾਜ ਤੇ ਦੇਸ਼ ਦੀ ਤਰੱਕੀ ’ਚ ਕਿਰਤੀ ਕਾਮਿਆਂ, ਕਾਰੀਗਰਾਂ ਤੇ ਮਿਹਨਤਕਸ਼ ਲੋਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ।
ਸਤਿਆਲ ਨੇ ਕਿਹਾ ਕਿ ਮਿਹਨਤ ਕਰਨ ਵਾਲੇ ਹੱਥਾਂ ਦਾ ਸਤਿਕਾਰ ਕਰਨਾ ਹੀ ਅਸਲ ਸਮਾਜਿਕ ਸਾਂਝ ਤੇ ਤਰੱਕੀ ਦਾ ਆਧਾਰ ਹੈ। ਸਮਾਗਮ ਦੌਰਾਨ ਚਾਹ ਪਕੌੜੇ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਭਾਜਪਾ ਮੰਡਲ ਰੋਪੜ ਦੇ ਪ੍ਰਧਾਨ ਜਗਦੀਸ਼ ਕਾਜਲਾ, ਜਰਨੈਲ ਸਿੰਘ ਭਾਓਵਾਲ, ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਕਾਂਗਰਸ ਦੇ ਓਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਮਾਜ ਸੇਵੀ ਕਮਲ ਚੌਹਾਨ, ਓਂਕਾਰ ਚੌਹਾਨ,ਕੌਂਸਲਰ ਅੰਮ੍ਰਿਤਪਾਲ ਸਿੰਘ ਸੋਨੂੰ, ਕੌਂਸਲਰ ਅਵਤਾਰ ਸਿੰਘ ਆੜਤੀ, ਕੌਂਸਲਰ ਗੁਰਵਿੰਦਰ ਸਿੰਘ ਜੱਗੀ, ਪਰਵਿੰਦਰਪਾਲ ਸਿੰਘ ਬਿੰਟਾ, ਸੰਜੀਵ ਕੁਮਾਰ, ਸਾਂਘਾ, ਸੰਤੋਖ ਸਿੰਘ ਵਾਲੀਆ ਸਮੇਤ ਬਾਬਾ ਵਿਸ਼ਵਕਰਮਾ ਸਭਾ ਰੋਪੜ ਦੇ ਪ੍ਰਧਾਨ ਸ਼ਿਵਜੀਤ ਸਿੰਘ ਮਾਣਕੂ, ਹਰਜੀਤ ਸਿੰਘ ਰੱਤੇਵਾਲ, ਕੁਲਵਿੰਦਰ ਸਿੰਘ ਗੋਗੀ,ਬਾਬਾ ਕੰਵਲਜੀਤ ਸਿੰਘ, ਰੁਪਿੰਦਰ ਸਿੰਘ ਓਬਰਾਏ ਹਾਜ਼ਰ ਸਨ।