ਗੁਰਦੀਪ ਭੱਲੜੀ,ਨੰਗਲ : ਸਕੂਲ ਸਿੱਖਿਆਂ ਵਿਭਾਗ ਦੀ ਹਦਾਇਤਾਂ ਅਨੁਸਾਰ ਨੰਗਲ ਬਲਾਕ ਦੇ ਸਰਕਾਰੀ ਪ੍ਰਰਾਇਮਰੀ ਸਕੂਲ ਕੁਲਗਰਾਂ ਵਿਖੇ ਸਕੂਲ ਦੇ ਵਿੱਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਹੱਥ ਲਿਖਤ ਮੈਗਜ਼ੀਨ 'ਫਰੀ ਮਾਈਡ' ਰਿਲੀਜ਼ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਮਨ ਦੇ ਵਿਚਾਰਾਂ ਨੂੰ ਵੱਖ-ਵੱਖ ਵਿਸ਼ਿਆਂ 'ਚ ਪ੍ਰਗਟ ਕੀਤਾ ਗਿਆ ਹੈ । ਇਸ ਮੌਕੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਚੱਬਾ ਅਤੇ ਵਿੱਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਮੁਖੀ ਸੀਮਾ ਵੱਲੋਂ ਸਕੂਲ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਿੰਡ ਅਤੇ ਪੰਚਾਇਤ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸੀਮਾ ਨੇ ਦੱਸਿਆ ਕਿ ਇਹ ਸਕੂਲ ਕਾਫੀ ਸਮੇਂ ਤੋਂ ਬੰਦ ਪਿਆ ਸੀ। ਹੁਣ ਇਸ ਸਕੂਲ ਨੂੰ ਮੁੜ ਤੋਂ ਚਾਲੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆਂ ਕਿ ਜਲਦੀ ਹੀ ਇਸ ਸਕੂਲ ਨੂੰ ਸਮਾਰਟ ਸਕੂਲਾਂ ਦੀ ਲੜੀ 'ਚ ਸ਼ਾਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਰਕਾਰੀ ਸਕੂਲਾ 'ਚ ਹੀ ਦਾਖ਼ਲ ਕਰਵਾਉਣ। ਇਸ ਮੌਕੇ ਵਧੀਆਂ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਅਧਿਆਪਕ ਰਣਜੀਤ ਕੁਮਾਰ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ।