ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ’ਚ ਇਕੱਠ ’ਤੇ ਪਾਬੰਦੀ
ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿਚ ਆਮ ਲੋਕਾਂ ਦੇ ਇਕੱਠ ’ਤੇ ਪਾਬੰਦੀ
Publish Date: Wed, 26 Aug 2026 03:54 PM (IST)
Updated Date: Wed, 26 Aug 2026 04:06 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਤੰਬਰ 2026 ਵਿਚ ਕਰਵਾਈਆਂ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਵਿਚ ਨਿਰਧਾਰਤ ਪ੍ਰੀਖਿਆ ਕੇਂਦਰ ਸਕੂਲ ਆਫ਼ ਐਮੀਨੈਂਸ, ਰੂਪਨਗਰ ਵਿਖੇ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਇਸ ਕੇਂਦਰ ਵਿਚ ਦਸਵੀਂ ਸ਼੍ਰੇਣੀ ਦੇ 51 ਅਤੇ ਬਾਰ੍ਹਵੀਂ ਸ਼੍ਰੇਣੀ ਦੇ 207, ਕੁੱਲ 258 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਜਨਤਾ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪ੍ਰੀਖਿਆ ਕੇਂਦਰ ਵਿਚ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ ਅਤੇ ਪ੍ਰੀਖਿਆਰਥੀਆਂ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 1 ਸਤੰਬਰ 2026 ਤੋਂ 22 ਸਤੰਬਰ 2026 ਤੱਕ ਲਾਗੂ ਰਹਿਣਗੇ।