ਸਟਾਫ ਰਿਪੋਰਟਰ, ਰੂਪਨਗਰ : ਗਿਆਨੀ ਜ਼ੈਲ ਸਿੰਘ ਨਗਰ ਦੀ ਮਾਉਂਟ ਵਿਊ ਕਲੋਨੀ ਵਿਖੇ ਸਥਿਤ ਡੈਫੋਡਿਲਜ਼ ਸਕੂਲ ਵਿਖੇ ਬਸੰਤ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚੇ ਪੀਲੀ ਪੁਸ਼ਾਕਾਂ 'ਚ ਸਜ ਕੇ ਸਕੂਲ ਪਹੁੰਚੇ। ਇਸ ਮੌਕੇ ਨਰਸਰੀ, ਕੇਜੀ ਦੇ ਬੱਚਿਆਂ ਦੇ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕਮ ਪਿ੍ਰੰਸੀਪਲ ਗੁਰਪਿੰਦਰ ਕੌਰ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।