ਬੇਲਾ ਕਾਲਜ ਨੇ ਅੰਤਰ-ਖੇਤਰੀ ਯੁਵਕ ਮੇਲੇ ’ਚ ਮਾਰੀਆਂ ਮੱਲਾਂ ਬੇਲਾ ਕਾਲਜ ਨੇ ਅੰਤਰ-ਖੇਤਰੀ ਯੁਵਕ ਮੇਲੇ ‘ਚ ਮਾਰੀਆਂ ਮੱਲਾਂ
Publish Date: Thu, 19 Nov 2026 04:14 PM (IST)
Updated Date: Thu, 19 Nov 2026 04:15 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਆਪਣੀ ਛਾਪ ਛੱਡੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਰੋਪੜ-ਫਤਿਹਗੜ੍ਹ ਸਾਹਿਬ ਜ਼ੋਨ ਦੇ ਵਿੱਚੋਂ ਜੇਤੂ ਵੰਨਗੀਆਂ ਨੇ ਅੰਤਰ-ਖੇਤਰੀ ਯੁਵਕ ਮੇਲੇ ਵਿਚ ਆਪਣੇ ਜ਼ੋਨ ਦੀ ਪ੍ਰਤੀਨਿਧਤਾ ਕੀਤੀ। ਇਸ ਮੇਲੇ ਵਿਚ ਹੋਏ ਮੁਕਾਬਲਿਆਂ ਵਿਚ ਕਾਲਜ ਨੇ ਵਾਦ-ਵਿਵਾਦ ਵਿਚ ਪਹਿਲਾ, ਨੁੱਕੜ ਨਾਟਕ ਵਿਚ ਪਹਿਲਾ ਅਤੇ ਇਕਾਂਗੀ ਨਾਟਕ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਸ਼ਾਹੀ ਨੇ ਖੁਸ਼ੀ ਵਿਅਕਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਰੰਗ ਲਿਆਈ ਹੈ ਅਤੇ ਇਨ੍ਹਾਂ ਵੰਨਗੀਆਂ ਨੂੰ ਅਗਾਂਹ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪ੍ਰਤੀਨਿਧਤਾ ਦਾ ਮੌਕਾ ਮਿਲਿਆ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਉਚੇਚੇ ਤੌਰ ’ਤੇ ਕਾਲਜ ਪਹੁੰਚ ਕੇ ਜੇਤੂ ਟੀਮਾਂ, ਕੋਚਾਂ ਅਤੇ ਇੰਚਾਰਜ ਸਾਹਿਬਾਨ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਯੂਥ ਫੈਸਟੀਵਲ ਕੋਆਰਡੀਨੇਟਰ ਸਹਾਇਕ ਪੋ੍ਰ. ਸੁਨੀਤਾ ਰਾਣੀ ਦੀ ਅਗਵਾਈ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਅਤੇ ਲੋਕ ਮੇਲਾ ਵਿਦਿਆਰਥੀਆਂ ਦੇ ਹੁਨਰ ਨੂੰ ਚੰਗਾ ਪਲੇਟਫਾਰਮ ਦੇਣ ਅਤੇ ਲੋਕ ਕਲਾਵਾਂ ਨੂੰ ਸੰਭਾਲਣ ਲਈ ਕੀਤਾ ਜਾ ਰਿਹਾ ਵੱਡਾ ਉਪਰਾਲਾ ਹੈ ਅਤੇ ਬੇਲਾ ਕਾਲਜ ਆਪਣੇ ਵਿਦਿਆਰਥੀਆਂ ਨੂੰ ਹਮੇਸ਼ਾ ਹੀ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਕਰਦਾ ਹੈ। ਕਾਲਜ ਯੂਥ ਫੈਸਟੀਵਲ ਕੋਆਰਡੀਨੇਟਰ ਸੁਨੀਤਾ ਰਾਣੀ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਲਈ ਹੋਰ ਤਿਆਰੀ ਕਰਨ ਦੀ ਨਸੀਹਤ ਕੀਤੀ। ਇਸ ਮੌਕੇ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ, ਡਾ. ਮਮਤਾ ਅਰੋੜਾ, ਡਾ. ਹਰਪ੍ਰੀਤ ਸਿੰਘ ਭਿਓਰਾ, ਡਾ. ਅਣਖ ਸਿੰਘ, ਲੈਫਟੀਨੈਂਟ ਪ੍ਰਿਤਪਾਲ ਸਿੰਘ, ਪੋ੍ਰ. ਇਸ਼ੂ ਬਾਲਾ, ਡਾ. ਹਰਪ੍ਰੀਤ ਕੌਰ, ਪੋ੍ਰ. ਨਵਜੋਤ ਭਾਰਤੀ, ਪੋ੍ਰ. ਬਵਨਦੀਪ ਕੌਰ, ਡਾ. ਸੁਰਜੀਤ ਕੌਰ, ਡਾ. ਗੁਰਲਾਲ ਸਿੰਘ, ਡਾ. ਰਾਕੇਸ਼ ਜੋਸ਼ੀ ਅਤੇ ਸਮੁੱਚਾ ਸਟਾਫ ਹਾਜ਼ਰ ਸਨ।