- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਲਾ ਕਾਲਜ ਦੇ ਖਿਡਾਰੀ ਦਾ ਗੱਤਕੇ ‘ਚ ਸ਼ਾਨਦਾਰ ਪ੍ਰਦਰਸ਼ਨ

ਪੰਜਾਬੀ ਜਾਗਰਣ ਟੀਮ, ਬੇਲਾ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀ ਪ੍ਰਦੀਪ ਰਾਮ ਸਿੰਘ ਨੇ 10ਵੀਂ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 2026 ਜੋ ਕਿ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਜੰਮੂ ਅਤੇ ਕਸ਼ਮੀਰ ਗੱਤਕਾ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਹੈ, ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਸ਼ੇਰੀ ਕਸ਼ਮੀਰ ਇੰਡੋਰ ਸਟੇਡੀਅਮ ਵਿਖੇ ਹੋਏ ਵੱਖੋ-ਵੱਖਰੇ ਮੁਕਾਬਲਿਆਂ ਵਿਚ ਪੰਜਾਬ ਦੀ ਟੀਮ ਮੈਂਬਰ ਵਜੋਂ ਖੇਡਦਿਆਂ ਪ੍ਰਦੀਪ ਰਾਮ ਸਿੰਘ ਨੇ ਸ਼ਸਤਰ ਪ੍ਰਦਰਸ਼ਨ ’ਚ ਸੋਨ ਤਮਗਾ ਅਤੇ ਫੜੀ ਸੋਟੀ ਵਿਚ ਚਾਂਦੀ ਦਾ ਤਮਗਾ ਪ੍ਰਾਪਤ ਕਰਕੇ ਪੰਜਾਬ ਨੂੰ ਪ੍ਰਥਮ ਸਥਾਨ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਇਸ ਖੁਸ਼ੀ ਮੌਕੇ ਪ੍ਰਦੀਪ ਰਾਮ ਸਿੰਘ, ਸਰੀਰਿਕ ਸਿੱਖਿਆ ਵਿਭਾਗ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
ਉਨਾਂ ਦੱਸਿਆ ਕਿ ਇਹ ਖਿਡਾਰੀ ਨਿਰੰਤਰ ਲੰਮੇ ਸਮੇਂ ਤੋਂ ਉੱਤਮ ਪ੍ਰਦਰਸ਼ਨ ਕਰਦਾ ਆ ਰਿਹਾ ਹੈ ਅਤੇ ਬੇਲਾ ਕਾਲਜ ਦਾ ਨਾਮ ਰੋਸ਼ਨ ਕਰ ਰਿਹਾ ਹੈ। ਉਨਾਂ ਕਿਹਾ ਕਿ ਇਸ ਖਿਡਾਰੀ ਤੋਂ ਸਮੁੱਚੇ ਮੁਲਕ ਨੂੰ ਬਹੁਤ ਆਸਾਂ ਹਨ। ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਦੀਪ ਰਾਮ ਸਿੰਘ ਨੂੰ ਮੁਬਾਰਕਬਾਦ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਬੇਲਾ ਕਾਲਜ ਆਪਣੇ ਖਿਡਾਰੀਆਂ ਪ੍ਰਤੀ ਬੇਹੱਦ ਸੰਵੇਦਨਸ਼ੀਲਤਾ ਨਾਲ ਜ਼ਿੰਮੇਵਾਰੀ ਨਿਭਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ’ਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਲੈਫ਼ਟੀਨੈਂਟ ਪ੍ਰਿਤਪਾਲ ਸਿੰਘ, ਪੋ੍ਰ. ਅਮਰਜੀਤ ਸਿੰਘ, ਪੋ੍ਰ. ਸੁਨੀਤਾਰਾਣੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।