- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇੇਲਾ ਕਾਲਜ ਨੇ ਪੰਜਾਬ ਸਟੇਟ ਦੀ ਪ੍ਰਤੀਨਿਧਤਾ ਕਰਦਿਆਂ ਜਿੱਤਿਆ ਨੁੱਕੜ ਨਾਟਕ

ਪੰਜਾਬੀ ਜਾਗਰਣ ਟੀਮ, ਬੇਲਾ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਥੀਏਟਰ ਦੀ ਟੀਮ ਨੇ ਸੀਜੀਸੀ. ਯੂਨੀਵਰਸਿਟੀ ਮੋਹਾਲੀ ਵੱਲੋਂ ਕਰਵਾਏ ਗਏ ‘ਸਵਿਸਕਾਰ’ 2026-27 ਫੈਸਟੀਵਲ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਫੈਸਟੀਵਲ ਵਿਚ ਨੁੱਕੜ ਨਾਟਕਾਂ ਦੇ ਸਟੇਟ ਪੱਧਰ ਦੇ ਮੁਕਾਬਲੇ ਹੋਏ। ਜਿਸ ਵਿਚ ਦਿੱਲੀ, ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਪੰਜਾਬ ਰਾਜ ਦੀਆਂ ਟੀਮਾਂ ਪੁੱਜੀਆਂ। ਬੇਲਾ ਕਾਲਜ ਨੇ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਇਸ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਇਸ ਮੁਕਾਬਲੇ ਦੀ ਜਿੱਤ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਬੇਲਾ ਕਾਲਜ ਦੀ ਥੀਏਟਰ ਟੀਮ ਖੇਤਰੀ ਯੁਵਕ ਮੇਲਿਆਂ ਵਿਚ ਲੰਮੇਰੇ ਸਮੇਂ ਤੋਂ ਮੋਹਰੀ ਰਹੀ ਹੈ। ਇਸ ਰਾਜ ਪੱਧਰੀ ਜਿੱਤ ਨੇ ਕਾਲਜ ਦੀ ਥੀਏਟਰ ਪ੍ਰਤੀ ਸੰਜੀਦਗੀ ਅਤੇ ਆਪਣੇ ਵਿਦਿਆਰਥੀਆਂ ਦੇ ਹੁਨਰ ਪ੍ਰਤੀ ਪ੍ਰਤੀਬੱਧਤਾ ਜ਼ਾਹਿਰ ਕੀਤੀ ਹੈ। ਜੇਤੂ ਟੀਮ ਅਤੇ ਕੋਚ ਸਾਹਿਬਾਨ ਦਾ ਕਾਲਜ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ, ਡਾ. ਹਰਪ੍ਰੀਤ ਸਿੰਘ ਭਿਓਰਾ, ਡਾ. ਅਣਖ ਸਿੰਘ ਅਤੇ ਲੈਫਟੀਨੈਂਟ ਪ੍ਰਿਤਪਾਲ ਸਿੰਘ ਹਾਜ਼ਰ ਸਨ।