ਬੇਲਾ ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਬੇਲਾ ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 26 Aug 2026 03:50 PM (IST)
Updated Date: Wed, 26 Aug 2026 03:51 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ ਬੇਲਾ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀਆਂ ਦੋ ਖਿਡਾਰਨਾਂ ਨੇ ਅਸਮਿਤਾ ਕੈਕੀਇੰਗ ਅਤੇ ਕੈਨੋਇੰਗ ਰਾਸ਼ਟਰੀ ਲੀਗ ਵੱਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬੀਕਾਮ-1 ਦੀ ਜਸਪ੍ਰੀਤ ਕੌਰ ਨੇ ਦੋ ਕਾਂਸੇ ਦੇ ਤਗਮੇ ਅਤੇ ਬੀਵਾਕ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਇੱਕ ਕਾਂਸੇ ਦਾ ਤਗਮਾ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਬੇਲਾ ਕਾਲਜ ਖੇਡ ਖੇਤਰ ਵਿਚ ਉੱਭਰਦੀਆਂ ਖਿਡਾਰਨਾਂ ਨੂੰ ਹਰ ਮੌਕਾ ਅਤੇ ਸਹੂਲਤ ਮੁੱਹਈਆ ਕਰਵਾ ਰਿਹਾ ਹੈ। ਇਸੇ ਕਾਰਨ ਹੀ ਸੰਸਥਾ ਦੀਆਂ ਖਿਡਾਰਨਾਂ ਬਿਹਤਰੀਨ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ਜੇਤੂ ਖਿਡਾਰਨਾਂ ਨੂੰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਪ੍ਰਿਤਪਾਲ ਸਿੰਘ ਅਤੇ ਪ੍ਰੋ.ਅਮਰਜੀਤ ਸਿੰਘ ਦੀ ਵਿਦਿਆਰਥਣਾਂ ਦੀ ਅਗਵਾਈ ਲਈ ਪ੍ਰਸੰਸਾ ਕੀਤੀ।ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਬੇਲਾ ਕਾਲਜ ਖਿਡਾਰੀਆਂ ਦੀ ਪਹਿਲੀ ਪਸੰਦ ਹੈ ਕਿਉਂਕਿ ਉਨ੍ਹਾਂ ਨੂੰ ਖੇਡ ਸਹੂਲਤਾਂ ਦੇ ਨਾਲ-ਨਾਲ ਬਿਲਕੁਲ ਮੁਫ਼ਤ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ। ਇਹ ਸੰਸਥਾ ਦਾ ਨੌਜਵਾਨੀ ਨੂੰ ਖੇਡ ਮੈਦਾਨ ਨਾਲ ਜੋੜੀ ਰੱਖਣ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਦੋਵੇਂ ਵਿਦਿਆਰਥਣਾਂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਕਾਲਜ, ਵਿਭਾਗ ਅਤੇ ਕੋਚਾਂ ਨੂੰ ਦਿੱਤਾ। ਇਸ ਮੌਕੇ ਡਾ.ਮਮਤਾ ਅਰੋੜਾ, ਪ੍ਰੋ.ਇਸ਼ੂ ਬਾਲਾ, ਪ੍ਰੋ.ਪਰਮਿੰਦਰ ਕੌਰ, ਪ੍ਰੋ.ਸੁਨੀਤਾ ਰਾਣੀ ਅਤੇ ਸਟਾਫ਼ ਮੌਜੂਦ ਸਨ।