ਐਡਵੋਕੇਟ ਅਮਰਿੰਦਰਪ੍ਰੀਤ ਬਾਵਾ ਨੂੰ ਸਦਮਾ ਮਾਤਾ ਰਾਜਿੰਦਰ ਕੌਰ ਦਾ ਦੇਹਾਂਤ ਐਡਵੋਕੇਟ ਅਮਰਿੰਦਰਪ੍ਰੀਤ ਬਾਵਾ ਨੂੰ ਸਦਮਾ ਮਾਤਾ ਰਾਜਿੰਦਰ ਕੌਰ ਦਾ ਦੇਹਾਂਤ
Publish Date: Sun, 15 Nov 2026 08:17 PM (IST)
Updated Date: Sun, 15 Nov 2026 08:18 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰਪ੍ਰੀਤ ਸਿੰਘ ਬਾਵਾ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਰਾਜਿੰਦਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਐਤਵਾਰ ਨੂੰ ਮਾਤਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁੱਖ ਦੀ ਗੜ੍ਹੀ ’ਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ,ਟਰੱਸਟ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ,ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ,ਕਾਂਗਰਸੀ ਆਗੂ ਇਕਬਾਲ ਸਿੰਘ ਸਾਲਾਪੁਰ,ਐਡਵੋਕੇਟ ਤਾਰਾ ਸਿੰਘ ਚਾਹਲ,ਐਡਵੋਕੇਟ ਸੋਹਣ ਸਿੰਘ ਜੌਹਲ, ਨਗਰ ਕੌਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ,ਕੁਲਬੀਰ ਸਿੰਘ ਬਿੱਲੂ ਮੋਹਾਲੀ,ਪ੍ਰਿੰਸੀਪਲ ਕਮਲਜੀਤ ਸਿੰਘ,ਕੌਸਲਰ ਗੁਰਵਿੰਦਰ ਸਿੰਘ ਜੱਗੀ, ਕੌਸਲਰ ਅੰਮ੍ਰਿਤਪਾਲ ਸਿੰਘ ਸੋਨੂੰ ਸਮੇਤ ਵੱਡੀ ਗਿਣਤੀ ’ਚ ਮਾਤਾ ਰਾਜਿੰਦਰ ਕੌਰ ਦੇ ਸੰਸਕਾਰ ਵੇਲੇ ਸਖਸ਼ੀਅਤਾਂ ਹਾਜਰ ਸਨ। ਉੱਧਰ ਐਡਵੋਕੇਟ ਅਮਰਿੰਦਰ ਪ੍ਰੀਤ ਸਿੰਘ ਬਾਵਾ ਤੇ ਪਰਿਵਾਰ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਸਾਬਕਾ ਸਪੀਕਰ ਰਾਣਾ ਕੇਪੀ, ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾਂ,ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ, ਐਡਵੋਕੇਟ ਗੁਰਪ੍ਰਤਾਪ ਸਿੰਘ ਗਿੱਲ, ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਆਦਿ ਨੇ ਦੁੱਖ ਸਾਂਝਾ ਕੀਤਾ ਹੈ।