ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦੀ ਸੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰਰੇਣਾ ਲੈਣ ਦੀ ਅਪੀਲ ਵੀ ਕੀਤੀ।ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮਹਾਂਰਿਸ਼ੀ ਵਾਲਮਿਕੀ ਜੀ ਦਾ ਸਮੁੱਚਾ ਜੀਵਲ ਸਾਡੇ ਲਈ ਪ੍ਰਰੇਨਾ ਸਰੋਤ ਹੈ। ਸਪੀਕਰ ਕਿਹਾ ਕਿ ਜੀਵਨ ਵਿੱਚ ਜੋ ਪ੍ਰਰਾਪਤੀਆਂ ਕੀਤੀਆਂ ਹਨ ਉਸ ਨੇ ਸਮੁੱਚੇ ਸੰਸਾਰ ਨੂੰ ਨਵੀਂ ਦਿਸ਼ਾ ਵਿਖਾਈ ਹੈ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਨੇ ਮਾਨਵਤਾ ਦੇ ਕਲਿਆਣ ਲਈ ਨਵੀਂ ਰੋਸ਼ਨੀ ਲਿਆਦੀ ਹੈ। ਰਾਣਾ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਉਨ੍ਹਾਂ ਦੀਆਂ ਅਨਮੋਲ ਸਿੱਖਿਆਵਾਂ ਤੋਂ ਪ੍ਰਰੇਨਾ ਲੈਣ ਦੀ ਜ਼ਰੂਰਤ ਹੈ। ਰਾਣਾ ਕੇਪੀ ਸਿੰਘ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ। ਉਨ੍ਹਾਂ ਸਮਾਰੋਹ ਦੇ ਪ੍ਰਬੰਧਕਾਂ ਅਤੇ ਨੌਜਵਾਨਾਂ ਨੂੰ ਇਸ ਤੋਂ ਹੋਰ ਸੇਧ ਲੈਣ ਲਈ ਕਿਹਾ। ਇਸ ਮੌਕੇ ਪ੍ਰਰੇਮ ਸਿੰਘ ਬਾਸੋਵਾਲ, ਰਮੇਸ਼ ਚੰਦਰ ਦਸਗੁਰਾਈ, ਕਮਲ ਦੇਵ ਜੋਸ਼ੀ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ, ਨਰਿੰਦਰ ਸਿੰਘ ਨਿੰਦਾ ਕੋਸ਼ਲਰ, ਹਰਮਿੰਦਰ ਪਾਲ ਸਿੰਘ ਮਿਨਹਾਸ, ਪਿ੍ਰਤਪਾਲ ਸਿੰਘ ਗੰਢਾ, ਮੋਹਨ ਸਿੰਘ ਭਸੀਨ ਅਤੇ ਹੋਰ ਪੰਤਵੰਤੇ ਹਾਜ਼ਰ ਸਨ।