ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੇ ਭਾਈ ਨੰਦ ਲਾਲ ਸਕੁੂਲ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਲੈਕਚਰ, ਕਥਾ, ਕਵਿਤਾ, ਅਰਦਾਸ ਦੀ ਸੇਵਾ ਨਿਭਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ਰੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ 23 ਸ਼ਾਮ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋ ਰਹੇ ਸਮਾਗਮ ਵਿਚ ਸਿੰਘ ਸਾਹਿਬ ਗਿ:ਰਘਬੀਰ ਸਿੰਘ, ਭਾਈ ਗੋਬਿੰਦ ਸਿੰਘ ਲੋਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਅਤੇ ਭਾਈ ਸੁਰਿੰਦਰ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰੀ ਭਰਣਗੇ। ਇਸ ਸਮਾਗਮ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਮੁੱਚੀ ਮੈਨੇਜਮੈਂਟ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਭਰਵਾਂ ਸਹਿਯੋਗ ਦਿਤਾ ਜਾ ਰਿਹਾ ਹੈ। ਪਿ੍ਰੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ 24 ਅਕਤੂਬਰ ਨੂੰ ਅੰਮਿ੍ਤ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰਭਾਤਫੇਰੀ ਕੱਢੀ ਜਾਵੇਗੀ ਜੋ ਵੱਖ-ਵੱਖ ਪਿੰਡਾਂ ਚੌਂ ਹੁੰਦੇ ਹੋਏ ਗੁਰਦੁਆਰਾ ਚਰਨ ਕੰਵਲ ਸਾਹਿਬ ਕੀਰਤਪੁਰ ਸਾਹਿਬ ਤਕ ਜਾਵੇਗੀ। ਇਸ ਪ੍ਰਭਾਤਫੇਰੀ ਵਿਚ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ ਉਥੇ ਸਮੁੱਚੇ ਸਕੂਲ ਦੇ ਵਿਦਿਆਰਥੀ ਅਤੇ ਸਟਾਫ ਵੀ ਹਾਜ਼ਰੀਆਂ ਭਰਨਗੇ।