
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਦੇ ਨਾਲ ਹੀ ਉਨ੍ਹਾਂ ਵਲੋਂ ਭੜਕਾਊ ਭਾਸ਼ਣ ’ਤੇ ਵੀ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਦੇ ਅੰਦਰ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀਐੱਸਐੱਫ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਨਹੀਂ ਕਰੇਗਾ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਰੈਲੀਆਂ ਕੱਢਣ, ਧਰਨਾ ਲਗਾਉਣ ਆਦਿ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ, ਧਾਰਮਿਕ ਰਸਮਾਂ, ਸ਼ਾਦੀਆਂ ਜਾਂ ਨਿੱਜੀ ਸਮਾਗਮਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ, ਉਨ੍ਹਾਂ ਜਲੂਸਾਂ/ਮੀਟਿੰਗਾਂ/ਧਰਨਿਆਂ ’ਤੇ, ਜਿਨ੍ਹਾਂ ਸਬੰਧੀ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ/ਯੋਗ ਪੁਲਿਸ ਅਧਿਕਾਰੀ ਪਾਸੋਂ ਲਿਖਤੀ ਪ੍ਰਵਾਨਗੀ ਲਈ ਗਈ ਹੋਵੇ, ’ਤੇ ਨਹੀਂ ਲਾਗੂ ਹੋਣਗੇ।ਉਨ੍ਹਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਰਜਿਸਟਰ ਮੈਨਟੇਨ ਕਰਨ ਤੋਂ ਬਿਨ੍ਹਾ ਨੰਬਰ ਪਲੇਟ ਅਤੇ ਨੰਬਰ ਲਿਖਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਗਏ ਹਨ। ਇਸ ਸਬੰਧੀ ਜ਼ਿਲ੍ਹੇ ਵਿਚ ਨੰਬਰ ਪਲੇਟ ਬਣਾਉਣ ਵਾਲੇ ਅਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਹੁਕਮ ਜਾਰੀ ਕਰਦਿਆਂ ਜਿਲ੍ਹੇ ਵਿਚ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਵੰਡਣ, ਵੇਚਣ ਸਟੋਰ ਕਰਨ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਢਾਬਿਆਂ, ਹੋਟਲਾਂ ਆਦਿ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।ਇਸੇ ਤਰ੍ਹਾਂ ਉਨ੍ਹਾਂ ਜ਼ਿਲ੍ਹੇ ’ਚ ਸਮਾਂ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀਕੀਤੇ ਗਏ ਹਨ। ਉਨ੍ਹਾਂ ਗਊ ਵੰਸ਼ ਰੱਖਣ ਵਾਲਿਆਂ ਨੂੰ ਪਸ਼ੂ ਪਾਲਣ ਵਿਭਾਗ ਪਾਸੋਂ ਰਜਿਸਟਰਡ ਕਰਵਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਦਿੰਦਾ ਹਾਂ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਮਾਕਨ ਮਾਲਕ ਵਲੋਂ ਕੋਈ ਵੀ ਨਵਾਂ ਕਿਰਾਏਦਾਰ ਜਾਂ ਕਿਸੇ ਉਦਯੋਗਿਕ, ਸਨਅਤੀ ਅਦਾਰੇ ਜਾਂ ਖੇਤੀਬਾੜੀ ਨਾਲ ਸਬੰਧਤ ਕੰਮ ਲਈ ਕੋਈ ਅਜਨਬੀ ਵਿਅਕਤੀ ਨੂੰ ਪੱਕੇ ਜਾਂ ਕੱਚੇ ਤੌਰ ’ਤੇ ਰੱਖਿਆਂ ਜਾਂਦਾ ਹੈ ਤਾਂ ਉਸਦੀ ਪੂਰੀ ਅਤੇ ਸਹੀ ਸੂਚਨਾ, ਜਿਸ ਵਿਚ ਵਿਅਕਤੀ ਦਾ ਨਾਮ, ਪਤਾ ਫੋਟੋ ਆਦਿ ਹੋਵੇ ਆਪਣੇ ਨਜਦੀਕੀ ਥਾਣੇ ਜਾਂ ਚੌਂਕੀ ਵਿਚ ਤੁਰੰਤ ਜਮਾਂ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿਚ ਹੁੱਕਾਂ ਬਾਰਾਂ ਦੇ ਸੰਚਾਲਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੋਟਪਾ ਐਕਟ ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਵਿਚ ਅਣ-ਅਧਿਕਾਰਿਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ/ਟ੍ਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਜ਼ਿਲ੍ਹੇ ਵਿਚ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿਚ ਹਥਿਆਰਾਂ ਜਾਂ ਹੋਰ ਤੇਜ਼ਧਾਰ ਹਥਿਆਰ ਲੈ ਕੇ ਜਾਣ ’ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੀ ਸੀਮਾ ਵਿਚ ਸਮਾਗਮਾਂ/ਪ੍ਰੋਗਰਾਮਾਂ ਵਿਖੇ ਹਥਿਆਰਾਂ, ਨਸ਼ਿਆਂ ਤੇ ਸ਼ਰਾਬ ਆਦਿ ਪ੍ਰਤੀ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੂੰ ਲਗਾਇਆ ਨਹੀਂ ਜਾਵੇਗਾ ਅਤੇ ਨਾ ਹੀ ਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਭੜਕਾਊ ਭਾਸ਼ਣ ’ਤੇ ਵੀ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਦੇ ਅੰਦਰ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀਐੱਸਐੱਫ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਨਹੀਂ ਕਰੇਗਾ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀਐੱਸਐੱਫ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਸਮੂਹ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਗੈਰ ਕਾਨੂੰਨੀ ਚਾਈਨਾ ਡੋਰ ਦੀ ਪਕੜ ਲਈ ਛਾਪੇਮਾਰੀ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਇਹ ਸਾਰੇ ਹੁਕਮ 23 ਅਕਤੂਬਰ 2026 ਤੱਕ ਲਾਗੂ ਰਹਿਣਗੇ।