
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇ ਕੇ ਭਾਜਪਾ ਕਰ ਰਹੀ ਸਿੱਖਾਂ ਨਾਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜੇਸ਼ਵਰ ਲਾਲੀ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਬਲਾਤਕਾਰ ਦੀ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ 17ਵੀਂ ਵਾਰ ਪੈਰੋਲ ਦੇ ਕੇ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਨਾਲ ਮੱਤਭੇਦ ਕਰ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲਾਂ ਵਿਚ ਬੰਦ ਹਨ ਅਤੇ ਪੈਰੋਲ ਨਹੀਂ ਦਿੱਤੀ ਜਾ ਰਹੀ ਜਦਕਿ ਇੱਕ ਬਲਾਤਕਾਰੀ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬਲਾਤਕਾਰੀ ਨੂੰ ਜੇਲ ਵਿਚ ਹੀ ਬੰਦ ਰੱਖਣਾ ਚਾਹੀਦਾ ਹੈ, ਜਿਸ ਦੇ ਬਾਹਰ ਆਉਣ ਨਾਲ ਸਮਾਜ ਨੂੰ ਗੰਭੀਰ ਖਤਰਾ ਹੈ।