ਭਾਜਪਾ ਆਗੂਆਂ ਨੇ ਸਾੜਿਆ ਪ੍ਰਸ਼ਾਸਨ ਦਾ ਪੁਤਲਾ ਭਾਜਪਾ ਆਗੂਆਂ ਨੇ ਸਾੜਿਆ ਪ੍ਰਸ਼ਾਸਨ ਦਾ ਪੁਤਲਾ
Publish Date: Thu, 10 Sep 2026 06:17 PM (IST)
Updated Date: Thu, 10 Sep 2026 06:19 PM (IST)
ਭਾਜਪਾ ਆਗੂਆਂ ਨੇ ਸਾੜਿਆ ਪ੍ਰਸ਼ਾਸਨ ਦਾ ਪੁਤਲਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨੰਗਲ : ਨੰਗਲ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਵਿਕਾਸ ਕਾਰਜ ਠੱਪ ਹੋਣ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਕਾਰਕੁੰਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਪ੍ਰਸ਼ਾਸਨ ਦਾ ਪੁਤਲਾ ਸਾੜਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਭਾਜਪਾ ਮੰਡਲ ਨੰਗਲ ਦੇ ਪ੍ਰਧਾਨ ਰਣਜੀਤ ਸਿੰਘ ਲੱਕੀ ਨੇ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਅੱਜ ਨੰਗਲ ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਸ਼ਹਿਰ ਦੇ ਬਾਜ਼ਾਰਾਂ ਅਤੇ ਵਾਰਡਾਂ ਵਿੱਚ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਦਾ ਇਹ ਪੁਤਲਾ ਫੂਕ ਪ੍ਰਦਰਸ਼ਨ ਸਿਰਫ਼ ਇੱਕ ਸ਼ੁਰੂਆਤ ਹੈ। ਜੇਕਰ ਨੰਗਲ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਤੁਰੰਤ ਠੋਸ ਹੱਲ ਨਾ ਕੀਤਾ ਗਿਆ, ਤਾਂ ਭਾਰਤੀ ਜਨਤਾ ਪਾਰਟੀ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ ਅਤੇ ਵੱਡੇ ਪੱਧਰ ਤੇ ਅੰਦੋਲਨ ਛੇੜੇਗੀ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਅਹੁਦੇਦਾਰ, ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।