ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਭਾਜਪਾ ਰੋਪੜ ਮੰਡਲ ਵੱਲੋਂ ਸ਼ਰਧਾਂਜਲੀ ਭੇਟ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਭਾਜਪਾ ਰੋਪੜ ਮੰਡਲ ਵੱਲੋਂ ਸ਼ਰਧਾਂਜਲੀ ਭੇਟ
Publish Date: Sat, 31 Oct 2026 09:16 PM (IST)
Updated Date: Sat, 31 Oct 2026 09:16 PM (IST)
ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਰਾਸ਼ਟਰ ਨਿਰਮਾਣ ਵਿਚ ਸਰਦਾਰ ਪਟੇਲ ਦੇ ਯੋਗਦਾਨ ਨੂੰ ਕੀਤਾ ਯਾਦ। ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਸੂਤਰਧਾਰ, ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਸ਼ਨੀਵਾਰ ਨੂੰ ਭਾਜਪਾ ਰੋਪੜ ਮੰਡਲ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਰੋਪੜ ਮੰਡਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਭਾਜਪਾ ਦਫ਼ਤਰ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਰਾਸ਼ਟਰ ਨਿਰਮਾਣ ਵਿਚ ਸਰਦਾਰ ਪਟੇਲ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਦਾ ਜੀਵਨ ਦੇਸ਼ ਭਗਤੀ, ਦ੍ਰਿੜ੍ਹ ਇਰਾਦੇ, ਹਿੰਮਤ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਦੌਰਾਨ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜੀ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੱਖ ਵੱਖ ਰਿਆਸਤਾਂ ਨੂੰ ਭਾਰਤੀ ਸੰਘ ਵਿਚ ਸ਼ਾਮਲ ਕਰਵਾ ਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਵਿਚ ਇਤਿਹਾਸਕ ਭੂਮਿਕਾ ਨਿਭਾਈ। ਉਨ੍ਹਾਂ ਦੀ ਦੂਰਅੰਦੇਸ਼ੀ, ਪ੍ਰਸ਼ਾਸਨਿਕ ਯੋਗਤਾ ਅਤੇ ਮਜ਼ਬੂਤ ਅਗਵਾਈ ਨੇ ਆਜ਼ਾਦ ਭਾਰਤ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਖੇੜਾ ਸੱਤਿਆਗ੍ਰਹਿ ਅਤੇ ਬਾਰਡੋਲੀ ਸੱਤਿਆਗ੍ਰਹਿ ਵਰਗੇ ਅੰਦੋਲਨਾਂ ਵਿੱਚ ਸਰਦਾਰ ਪਟੇਲ ਦੀ ਅਗਵਾਈ ਨੇ ਉਨ੍ਹਾਂ ਨੂੰ ਲੋਕਾਂ ਦਾ ਹਰਮਨ ਪਿਆਰਾ ਆਗੂ ਬਣਾਇਆ। ਬਾਰਡੋਲੀ ਸੱਤਿਆਗ੍ਰਹਿ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੂੰ ਸਰਦਾਰ ਦੀ ਉਪਾਧੀ ਮਿਲੀ। ਉਨ੍ਹਾਂ ਨੇ ਕਿਸਾਨਾਂ ਨੂੰ ਇਕਜੁੱਟ ਕਰਕੇ ਬੇਇਨਸਾਫ਼ੀ ਵਾਲੀ ਕਰ ਪ੍ਰਣਾਲੀ ਵਿਰੁੱਧ ਅਹਿੰਸਕ ਸੰਘਰਸ਼ ਦੀ ਅਗਵਾਈ ਕੀਤੀ ਅਤੇ ਇਹ ਸਾਬਤ ਕੀਤਾ ਕਿ ਦ੍ਰਿੜ੍ਹ ਇਰਾਦੇ ਅਤੇ ਏਕਤਾ ਨਾਲ ਵੱਡੀਆਂ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਸਟੈਚੂ ਆਫ਼ ਯੂਨਿਟੀ ਦੇ ਨਿਰਮਾਣ ਨਾਲ ਜੁੜੀ ਇੱਕ ਪ੍ਰੇਰਨਾਦਾਇਕ ਗੱਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਆਪਣੇ ਪੁਰਾਣੇ ਖੇਤੀਬਾੜੀ ਦੇ ਸੰਦ, ਜਿਵੇਂ ਹਲ ਅਤੇ ਲੋਹੇ ਦੇ ਹੋਰ ਔਜ਼ਾਰ ਦਾਨ ਕੀਤੇ ਸਨ। ਇਨ੍ਹਾਂ ਸੰਦਾਂ ਤੋਂ ਲਗਭਗ 135 ਮੀਟ੍ਰਿਕ ਟਨ ਲੋਹਾ ਇਕੱਠਾ ਕੀਤਾ ਗਿਆ। ਇਹ ਪਹਿਲ ਸਰਦਾਰ ਵੱਲਭਭਾਈ ਪਟੇਲ ਪ੍ਰਤੀ ਦੇਸ਼ ਦੇ ਕਿਸਾਨਾਂ ਦੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਬਣੀ। ਸਮਾਗਮ ਦੌਰਾਨ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸਰਦਾਰ ਪਟੇਲ ਦੇ ਆਦਰਸ਼ਾਂ ’ਤੇ ਚੱਲਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਹਿੰਮਤ ਸਿੰਘ ਗਿਰਨ, ਮੋਨਿਕਾ ਰਾਣੀ, ਰਾਜੇਸ਼ਵਰ ਨੱਡਾ, ਰਾਜੀਵ ਕ੍ਰਿਪਲਾਨੀ, ਸ਼ਿਵ ਕੁਮਾਰ, ਧਰਮਿੰਦਰ ਕੁਮਾਰ ਸਹੋਤਾ, ਦਿਨੇਸ਼ ਕੁਮਾਰ, ਅਨਿਲ ਕੁਮਾਰ ਸਿੰਘ, ਜੀਤ ਰਾਮ ਵਰਮਾ, ਪੀ.ਪੀ. ਕੁਮਾਰ, ਰਮਨ ਜਿੰਦਲ, ਅਭਿਸ਼ੇਕ ਸ਼ਰਮਾ, ਯੋਗੇਸ਼ ਗੋਇਲ, ਕੇਹਰ ਸਿੰਘ, ਰਾਜ ਕੁਮਾਰ ਰਾਜੂ, ਰਾਜਿੰਦਰ ਕੱਕੜ, ਰਾਜਵੀਰ ਸਿੰਘ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ। ਸਾਰਿਆਂ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ।