- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦਾ ਨਾਰਾ, ਨਸ਼ਾ ਮੁਕਾਉਣਾ ਸਾਰਾ:ਸੁਭਾਸ਼ ਸ਼ਰਮਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘਨੌਲੀ: ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪ੍ਰੈੱਸ ਨੋਟ ਰਾਂਹੀ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਭਰ ਵਿਚ ਵੱਡੇ ਪੱਧਰ ’ਤੇ ‘ਨਸ਼ਾ ਰੋਕੋ ਯਾਤਰਾ’ ਕੱਢੀ ਜਾ ਰਹੀ ਹੈ। ਇਸ ਯਾਤਰਾ ਦਾ ਮਕਸਦ ਸਿਰਫ਼ ਸਿਆਸੀ ਗਤੀਵਿਧੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਕਰਕੇ ਇੱਕ ਵੱਡੀ ਜਨ ਮੁਹਿੰਮ ਖੜੀ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਇਹ ਯਾਤਰਾ ਪਹੁੰਚ ਰਹੀ ਹੈ, ਉੱਥੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸਪੱਸ਼ਟ ਨਾਰਾ ਹੈ ਕਿ ‘ਭਾਜਪਾ ਦਾ ਨਾਰਾ, ਨਸ਼ਾ ਮੁਕਾਉਣਾ ਸਾਰਾ’। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨਾਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕੋ ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਮੁੱਦੇ ’ਤੇ ਗੰਭੀਰ ਚਿੰਤਾ ਰੱਖਦੇ ਹਨ ਅਤੇ ਇਸ ਸਮੱਸਿਆ ਦੇ ਪੱਕੇ ਹੱਲ੍ਹ ਦੀ ਮੰਗ ਕਰ ਰਹੇ ਹਨ। ਉਨਾਂ ਆਪ ਦੀ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜੇ ਹੋ ਰਹੇ ਹਨ। ਉਨ੍ਹਾਂ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।