- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਯਕੀਨੀ ਬਨਾਉਣ ਲਈ ਬੀਕੇਯੂ ਕਾਂਦੀਆ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਕਮੇਟੀ ਰੂਪਨਗਰ ਵਲੋਂ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ’ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ’ਤੇ ਪੱਤਰਕਾਰਾਂ ਨੂੰ ਤਸਲਵਿੰਦਰ ਸਿੰਘ ਗੱਗੋਂ ਨੇ ਦੱਸਿਆ ਕਿ ਮੰਗ ਪੱਤਰ ’ਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਝੋਨੇ ਦੀ ਆਉਣ ਵਾਲੀ ਫਸਲ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਮੰਡੀਆਂ ਅਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਝੋਨੇ ਦੀ ਖਰੀਦ ਸਰਕਾਰੀ ਤੌਰ ’ਤੇ ਭਾਵੇਂ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰੰਤੂ ਇਸ ਨੂੰ ਅਮਲੀ ਤੌਰ ਤੇ ਯਕੀਨੀ ਬਣਾਇਆ ਜਾਵੇ, ਮੰਡੀਆਂ ਅਤੇ ਖਰੀਦ ਕੇਂਦਰਾਂ ਚ ਝੋਨੇ ਦੀ ਹਰ ਇੱਕ ਢੇਰੀ ਦੀ ਰੋਜ਼ਾਨਾ ਖਰੀਦ ਨੂੰ ਯਕੀਨੀ ਬਣਾਇਆ ਜਾਵੇ, ਮੰਡੀਆਂ ਅਤੇ ਖਰੀਦ ਕੇਂਦਰਾਂ ’ਚ ਆਈਆਂ ਹੋਈਆਂ ਝੋਨੇ ਦੀ ਫਸਲ ਦੀਆਂ ਢੇਰੀਆਂ ਨੂੰ ਝੋਨੇ ਦੀ ਖਰੀਦ ਕਰ ਰਹੀਆਂ ਏਜੰਸੀਆਂ ਵੱਲੋਂ ਬਿਨਾਂ ਕਿਸੇ ਕਾਰਨ ਰੱਦ ਕਰਕੇ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ ਬਲਕਿ ਹਰ ਇੱਕ ਢੇਰੀ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ।