ਫੁੱਟਬਾਲ ਟੂਰਨਾਮੈਂਟ ਦੌਰਾਨ ਡਾ. ਚੀਮਾਂ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ ਫੁੱਟਬਾਲ ਟੂਰਨਾਂਮੈਟ ਦੌਰਾਨ ਡਾ ਚੀਮਾਂ ਨੇ ਖਿਡਾਰੀਆ ਨੂੰ ਦਿੱਤਾ ਅਸ਼ੀਰਵਾਦ
Publish Date: Mon, 12 Oct 2026 06:00 PM (IST)
Updated Date: Mon, 12 Oct 2026 06:02 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਪਾਵਰ ਕਲੋਨੀ ਫੁੱਟਬਾਲ ਕਲੱਬ ਵੱਲੋਂ ਆਯੋਜਿਤ ਕੀਤੇ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਦੋ ਸੈਮੀਫਾਈਨਲ ਮੈਚ ਹੋਏ ਪਰ ਲਗਾਤਾਰ ਭਾਰੀ ਬਾਰਿਸ਼ ਹੋਣ ਕਾਰਨ ਫਾਈਨਲ ਮੈਚ ਅਤੇ ਸਨਮਾਨ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ । ਪਹਿਲਾ ਸੈਮੀਫਾਈਨਲ ਮੁਕਾਬਲਾ ਪਾਵਰ ਕਲੋਨੀ ਦੀ ਟੀਮ ਅਤੇ ਮਲਕਪੁਰ ਦੀ ਟੀਮ ਦੌਰਾਨ ਖੇਡਿਆ ਗਿਆ ਜਿਸ ’ਚ ਪਾਵਰ ਕਲੋਨੀ ਦੀ ਟੀਮ 2-1 ਨਾਲ ਜੇਤੂ ਰਹੀ ਅਤੇ ਦੂਜੇ ਸੈਮੀਫਾਈਨਲ ਮੈਚ ’ਚ ਪਪਰਾਲਾ ਦੀ ਟੀਮ ਨੇ ਨੰਗਲ ਬਾਬਾ ਦੀ ਟੀਮ ਨੂੰ ਇੱਕ ਦੇ ਮੁਕਾਬਲੇ ਜ਼ੀਰੋ ਗੋਲ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਜੂਨੀਅਰ ਵਰਗ ਦੇ ਫਾਈਨਲ ਮੈਚ ’ਚ ਪਾਵਰ ਕਲੋਨੀ ਦੀ ਟੀਮ ਨੇ ਘਨੌਲੀ ਦੀ ਟੀਮ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਮੁੱਖ ਮਹਿਮਾਨ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ । ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਕੱਤਰ ਹਰਜਿੰਦਰ ਸਿੰਘ ਜੱਗਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਦਰਸ਼ਕਾਂ ਅਤੇ ਖੇਡ ਪ੍ਰੇਮੀਆਂ ਨੇ ਵਰ੍ਹਦੇ ਮੀਂਹ ਦੇ ਬਾਵਜੂਦ ਮੈਚਾਂ ਦਾ ਆਨੰਦ ਮਾਣਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਵਰ ਕਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ ਮਨਮੋਹਨ ਸਿੰਘ, ਸਰਪ੍ਰਸਤ ਪਰਮਜੀਤ ਸਿੰਘ ਮੱਕੜ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ,ਅਕਾਲੀ ਆਗੂ ਆਰਪੀ ਸਿੰਘ ਸ਼ੈਲੀ,ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਐਡਵੋਕੇਟ ਰਾਜੀਵ ਸ਼ਰਮਾ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ, ਚੌਧਰੀ ਵੇਦ ਪ੍ਰਕਾਸ਼, ਪਰਮਜੀਤ ਸਿੰਘ ਮਾਡਲ ਟਾਊਨ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਕਲੱਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪਾਬਲਾ, ਟੀਮ ਮੈਨੇਜਰ ਸਵਰਨ ਸਿੰਘ, ਸੇਵਾ ਸਿੰਘ ਪ੍ਰਧਾਨ ਸੱਜਣ ਸਿੰਘ ਗਿਲਕੋ ਵੈਲੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਰੁਪਿੰਦਰ ਸਿੰਘ ਲੱਖੇਵਾਲ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਤਰਨੀ ਕ੍ਰਿਸ਼ਚਨ ਵਿੰਗ ਦੇ ਪ੍ਰਧਾਨ ਸੁਨੀਲ ਪੌਲ, ਐਡਵੋਕੇਟ ਮੋਹਿੰਦਰ ਸਿੰਘ ਭਲਿਆਣ ਗੁਰਦੀਪ ਸਿੰਘ ਭਲਿਆਣਠ ਜਸਬੀਰ ਸਿੰਘ ਚਨਾਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।