ਗੁਰਦੀਪ ਭੱਲੜੀ ਨੰਗਲ : ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਭਾਖੜਾ ਨੰਗਲ ਵੱਲੋਂ ਆਈਟੀਆਈ ਨੰਗਲ ਦੇ ਸਹਿਯੋਗ ਨਾਲ ਭਲਕੇ 15 ਨਵੰਬਰ ਨੂੰ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਬਤੌਰ ਮੁੱਖ ਮਹਿਮਾਨ ਅਤੇ ਐੱਸਡੀਐੱਮ ਕਨੂੰ ਗਰਗ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਭਾਖੜਾ ਨੰਗਲ ਦੇ ਸਾਬਕਾ ਅਸਿਸਟੈਂਟ ਗਵਰਨਰ ਅਤੇ ਖ਼ੂਨਦਾਨ ਕੈਂਪ ਪ੍ਰਰਾਜੈਕਟ ਦੇ ਚੇਅਰਮੈਨ ਰੋਟੇਰੀਅਨ ਪਰਮਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕੇ ਰੋਟਰੀ ਕਲੱਬ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਨੂੰ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਟਰੀ ਕਲੱਬ ਵੱਲੋਂ ਇਸ ਸਾਲ ਲਈ ਮਿੱਥੇ ਹੋਏ ਟੀਚਿਆਂ ਨੂੰ ਜਿਨ੍ਹਾ ਵਿਚ ਮੁੱਖ ਰੂਪ ਵਿੱਚ ਬੂਟੇ ਲਾਉਣਾ, ਲੋੜਵੰਦ ਲੋਕਾਂ ਦੀ ਮਦਦ ਕਰਨਾ, ਖੂਨਦਾਨ ਕੈਂਪ ਲਾਉਣਾ, ਸਵੱਛ ਭਾਰਤ ਮਹਿੰਮ ਤਹਿਤ ਸਵੱਛਤਾ ਮੁਹਿੰਮ ਨੂੰ ਜਾਰੀ ਰੱਖਣਾ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗਾ ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਆਈਟੀ ਨੰਗਲ ਦੇ ਪਿ੍ਰਸੀਪਲ ਲਲਿਤ ਮੋਹਨ ਨੇ ਦੱਸਿਆ ਕੇ ਆਈਟੀਆਈ ਨੰਗਲ ਵਿੱਚ ਖੂਨਦਾਨ ਕੈਂਪ ਤੋਂ ਇਲਾਵਾ ਬਾਬਾ ਵਿਸ਼ਵਕਰਮਾ ਜੀ ਦਾ ਸਾਲਾਨਾ ਭੰਡਾਰਾ ਵੀ ਕਰਵਾਇਆ ਜਾਵੇਗਾ ।