- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ ਵਿਖੇ ਖੂਨਦਾਨ ਕੈਂਪ ਲਗਾਇਆ, ਖੂਨਦਾਨੀਆਂ ਨੇ ਉਤਸ਼ਾਹ ਨਾਲ ਕੀਤਾ ਖੂਨਦਾਨ

ਸਟਾਫ਼ ਰਿਪੋਰਟਰ, ਰੂਪਨਗਰ : ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਰੂਪਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਡਰੀਮ ਹੈਲਥ ਕੇਅਰ ਹਸਪਤਾਲ, ਨੰਗਲ ਰੋਡ, ਨੇੜੇ ਗੋਲਡਨ ਸਿਟੀ, ਰੂਪਨਗਰ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ਸਿਵਲ ਹਸਪਤਾਲ ਰੂਪਨਗਰ ਦੀ ਬਲੱਡ ਬੈਂਕ ਟੀਮ ਵੱਲੋਂ ਖੂਨ ਇਕੱਤਰ ਕਰਨ ਦੀ ਸੇਵਾ ਨਿਭਾਈ ਗਈ। ਕੈਂਪ ਦੌਰਾਨ ਖੂਨਦਾਨੀਆਂ ਨੇ ਪੂਰੇ ਉਤਸ਼ਾਹ ਨਾਲ ਖੂਨਦਾਨ ਕਰਕੇ ਇਸ ਸਮਾਜ ਸੇਵੀ ਕਾਰਜ ਵਿਚ ਆਪਣਾ ਯੋਗਦਾਨ ਪਾਇਆ। ਪ੍ਰਬੰਧਕਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਤੇ ਪੁੰਨ ਦਾ ਕਾਰਜ ਹੈ। ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ। ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਇਸ ਕੈਂਪ ਨੂੰ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ (ਰਜਿ.), ਰੂਪਨਗਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਡਾ. ਸ਼ਹਿਬਾਜ਼, ਡਾ. ਗਗਨਦੀਪ ਸਿੰਘ (ਐਮਡੀ., ਡਰੀਮ ਕੇਅਰ ਹਸਪਤਾਲ), ਡਾ. ਵਿਵੇਕ, ਹਰੁਨ, ਇੰਦਰਜੀਤ ਸਿੰਘ, ਮਨਦੀਪ ਕੌਰ (ਐਚਆਰ), ਜੈ ਕੁਮਾਰ, ਗੁਰਪ੍ਰੀਤ ਸਿੰਘ ਨਾਗਰਾ ਤੇ ਜਗਮਨ ਸਿੰਘ ਪੜੀ, ਮੈਂਬਰ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ (ਰਜਿ.), ਰੂਪਨਗਰ ਤੇ ਕੈਂਪ ਦੇ ਪ੍ਰਬੰਧਕ, ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਮੂਹ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਤੇ ਸਹਿਯੋਗ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।