ਕਾਂਗਰਸ ਦੀ ਸੰਗਰੂਰ ਰੈਲੀ ਲਈ ਪੁਰਖਾਲੀ ਤੋਂ ਵਰਕਰਾਂ ਦੀ ਬੱਸ ਰਵਾਨਾ
ਕਾਂਗਰਸ ਦੀ ਸੰਗਰੂਰ ਰੈਲੀ ਲਈ ਪੁਰਖਾਲੀ ਤੋਂ ਵਰਕਰਾਂ ਦੀ ਬੱਸ ਰਵਾਨਾ
Publish Date: Wed, 04 Nov 2026 04:37 PM (IST)
Updated Date: Wed, 04 Nov 2026 04:38 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਕਾਂਗਰਸ ਪਾਰਟੀ ਵੱਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਮਹਾਂ ਇਨਸਾਫ਼ ਰੈਲੀ ’ਚ ਸ਼ਾਮਲ ਹੋਣ ਲਈ ਪੁਰਖਾਲੀ ਇਲਾਕੇ ਤੋਂ ਵਰਕਰਾਂ ਦੀ ਬੱਸ ਰਵਾਨਾ ਕੀਤੀ ਗਈ। ਵਿਧਾਨ ਸਭਾ ਹਲਕਾ ਰੋਪੜ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਤੇ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ ਤੇ ਲੋਕ ਇਸ ਸਰਕਾਰ ਤੋਂ ਬਦਲਾਅ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ’ਚ ਨਹੀਂ ਆਉਣਗੇ ਤੇ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਲਾਫ ਲੋਕਾਂ ’ਚ ਰੋਸ ਵੱਧ ਰਿਹਾ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਂ ਤੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ।