ਸੰਗਰੂਰ ਰੈਲੀ ਲਈ ਕੋਟਲਾ ਨਿਹੰਗ ਤੋਂ ਵਰਕਰਾਂ ਦੀ ਬੱਸ ਰਵਾਨਾ
ਸੰਗਰੂਰ ਰੈਲੀ ਲਈ ਕੋਟਲਾ ਨਿਹੰਗ ਤੋਂ ਵਰਕਰਾਂ ਦੀ ਬੱਸ ਰਵਾਨਾ
Publish Date: Wed, 04 Nov 2026 04:29 PM (IST)
Updated Date: Wed, 04 Nov 2026 04:32 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕਾਂਗਰਸ ਪਾਰਟੀ ਵੱਲੋਂ ਸੰਗਰੂਰ ਵਿਖੇ ਕਰਵਾਈ ਮਹਾਂ ਇਨਸਾਫ਼ ਰੈਲੀ ’ਚ ਸ਼ਾਮਲ ਹੋਣ ਲਈ ਪਿੰਡ ਕੋਟਲਾ ਨਿਹੰਗ ਤੋਂ ਵਰਕਰਾਂ ਦੀ ਬੱਸ ਨੂੰ ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ ਅਤੇ ਲੋਕ ਇਸ ਸਰਕਾਰ ਤੋਂ ਬਦਲਾਅ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ’ਚ ਨਹੀਂ ਆਉਣਗੇ ਅਤੇ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਸਾਬਕਾ ਮੁੰਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਲੋਕ ਚੱਟਾਨ ਵਾਂਗ ਖੜੇ ਹਨ ਕਿਉਂਕਿ ਉਨ੍ਹਾਂ ਨੇ ਮੁੱਖ ਮੰਤਰੀ ਹੁੰਦਿਆਂ ਹਲਕੇ ’ਚ ਵਿਕਾਸ ਦੀ ਹਨ੍ਹੇਰੀ ਲਿਆਂਦੀ ਸੀ। ਕਈ ਪ੍ਰਾਜੈਕਟ ਜਿਹੜੇ ਸ਼ੁਰੂ ਕਰਵਾਏ ਗਏ ਸਨ ਉਨ੍ਹਾਂ ਨੂੰ ਆਪ ਸਰਕਾਰ ਨੇ ਰੁਕਵਾ ਦਿੱਤਾ ਹੈ। ਇਸ ਮੌਕੇ ਬਿਕਰਮ ਸਿੰਘ ਲਾਲੀ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਹੈਪੀ, ਪ੍ਰਕਾਸ਼ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।