ਵਾਰਡ ਨੰਬਰ 7 ਤੋਂ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ
ਵਾਰਡ ਨੰਬਰ 7 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ
Publish Date: Wed, 14 Oct 2026 04:06 PM (IST)
Updated Date: Wed, 14 Oct 2026 04:09 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰੂਪਨਗਰ ਦੇ ਵਾਰਡ ਨੰਬਰ 7 ਤੋਂ ਸ਼ਰਧਾਲੂਆਂ ਦੀ ਬੱਸ ਤੀਰਥ ਯਾਤਰਾ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਸੰਸਕ੍ਰਿਤੀ ਅਤੇ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਆਪਣੀ ਆਸਥਾ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਸ਼ਰਧਾਲੂਆਂ ’ਚ ਧਾਰਮਿਕ ਯਾਤਰਾ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਬੱਸ ਰਵਾਨਾ ਕਰਨ ਸਮੇਂ ਵਿਧਾਇਕ ਦਿਨੇਸ਼ ਚੱਢਾ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਉਪਰਾਲੇ ਨੂੰ ਲੋਕਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਅਤੇ ਸਮਾਜ ’ਚ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।