ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਾਮਪੁਰਾ ਤੋਂ ਦਰਬਾਰ ਸਾਹਿਬ ਲਈ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਾਮਪੁਰਾ ਤੋਂ ਦਰਬਾਰ ਸਾਹਿਬ ਲਈ ਬੱਸ ਰਵਾਨਾ
Publish Date: Mon, 07 Sep 2026 03:58 PM (IST)
Updated Date: Mon, 07 Sep 2026 04:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਿੰਡ ਸ਼ਾਮਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸਰਕਾਰ ਵੱਲੋਂ ਕੀਤੀ ਗਈ ਇਹ ਪਹਿਲ ਸੰਗਤਾਂ ਲਈ ਲਾਹੇਵੰਦ ਹੈ, ਜਿਸ ਰਾਹੀਂ ਲੋਕ ਬਿਨ੍ਹਾਂ ਕਿਸੇ ਵੱਡੀ ਆਰਥਿਕ ਚਿੰਤਾ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਸ਼ਵ ਭਰ ਦੀ ਸਿੱਖ ਸੰਗਤ ਲਈ ਆਸਥਾ, ਸ਼ਰਧਾ ਅਤੇ ਰੂਹਾਨੀਅਤ ਦਾ ਮਹਾਨ ਕੇਂਦਰ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਯਾਤਰਾ ਦੌਰਾਨ ਪ੍ਰਬੰਧਕਾਂ ਦਾ ਸਹਿਯੋਗ ਕਰਨ ਅਤੇ ਅਨੁਸ਼ਾਸਨ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਮਿਲੇ ਅਤੇ ਯਾਤਰਾ ਦੌਰਾਨ ਸੰਗਤ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਬੱਸ ਰਵਾਨਾ ਹੋਣ ਦੌਰਾਨ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧਾਰਮਿਕ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪਿੰਡ ਸ਼ਾਮਪੁਰਾ ਦੇ ਪਤਵੰਤੇ, ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।