ਜੱਟਪੱਤੀ ਵਿਖੇ ਤੀਰਥ ਯਾਤਰਾ ਬੱਸਾਂ ਰਵਾਨਾ
ਜੱਟਪੱਤੀ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ
Publish Date: Thu, 15 Oct 2026 02:55 PM (IST)
Updated Date: Thu, 15 Oct 2026 02:57 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੱਟਪੱਤੀ ਵਿਖੇ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਯਾਤਰੀਆਂ ਨੂੰ ਸ਼ੁਭ ਇੱਛਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਿਆਂ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਯਾਤਰੀਆਂ ’ਚ ਤੀਰਥ ਅਸਥਾਨਾਂ ਦੇ ਦਰਸ਼ਨਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਨ੍ਹਾਂ ਦਾ ਲਾਭ ਲੈ ਸਕਣ। ਵਿਧਾਇਕ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਸੀ ਸਹਿਯੋਗ ਨਾਲ ਯਾਤਰਾ ਨੂੰ ਸੁਖਦ ਬਣਾਉਣ। ਇਸ ਮੌਕੇ ਯਾਤਰੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।