ਸਹਿਜੋਵਾਲ ਤੋਂ ਅੰਮ੍ਰਿਤਸਰ ਲਈ ਬੱਸਾਂ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਹਿਜੋਵਾਲ ਤੋਂ ਅੰਮ੍ਰਿਤਸਰ ਲਈ ਬੱਸਾਂ ਰਵਾਨਾ
Publish Date: Thu, 26 Feb 2026 04:46 PM (IST)
Updated Date: Thu, 26 Feb 2026 04:49 PM (IST)

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਪਿੰਡ ਸਹਿਜੋਵਾਲ ਅਤੇ ਬੂਥ ਨੰਬਰ 9 ਹਾਜੀਪੁਰ ਤੋਂ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਨੂੰ ਲਿਜਾਣ ਵਾਸਤੇ ਵਿਸ਼ੇਸ਼ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਡਾ. ਸੰਜੀਵ ਗੌਤਮ ਵੱਲੋਂ ਹਰੀ ਝੰਡੀ ਦੇ ਕੇ ਬੱਸਾਂ ਨੂੰ ਰਵਾਨਾ ਕੀਤਾ ਗਿਆ। ਬੱਸਾਂ ਰਵਾਨਗੀ ਦੌਰਾਨ ਇਲਾਕੇ ਵਿੱਚ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਭਰਪੂਰ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਇੰਚਾਰਜ ਸ਼ਾਮ ਲਾਲ, ਬੀਐਲਓ ਗੁਰਦੇਵ ਕੌਰ, ਸਰਪੰਚ ਰੰਜੈ ਸੈਣੀ ਤੋਂ ਇਲਾਵਾ ਪਾਰਟੀ ਵਰਕਰ ਜਸਵਿੰਦਰ ਕੁਮਾਰ ਬੌਬੀ, ਛੋਟੂ ਰਾਮ ਅਤੇ ਮਹਿੰਦਰ ਪਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਰੇ ਮਹਿਮਾਨਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਧਾਰਮਿਕ ਯਾਤਰਾ ਨੂੰ ਆਸਾਨ ਅਤੇ ਸੁਗਮ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਉਹਨਾਂ ਵਰਗੇ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ, ਜੋ ਆਰਥਿਕ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ। ਬੱਸਾਂ ਵਿੱਚ ਸੁਰੱਖਿਆ ਅਤੇ ਸੁਵਿਧਾਵਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ। ਇਸ ਉਪਰਾਲੇ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।