ਜੋਲੀ ਸੂਦ, ਮੋਰਿੰਡਾ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸਦੇ ਚੱਲਦਿਆਂ ਪਿੰਡਾਂ ਦੀ ਿਲੰਕ ਤੇ ਪ੍ਰਮੁੱਖ ਸੜਕਾਂ ਸਹਿਤ ਹੋਰ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤਾਂ ਦੀ ਮੰਗ ਅਨੁਸਾਰ ਗ੍ਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਹ ਵਿਚਾਰ ਗ੍ਰਾਮ ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਸਰਪੰਚ ਬੰਤ ਸਿੰਘ ਕਲਾਰਾਂ ਨੇ ਪਿੰਡ ਕਲਾਰਾਂ ਤੋ ਚੱਕਲਾਂ ਨੂੰ ਜੋੜਦੀ ਿਲੰਕ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸਰਪੰਚ ਬੰਤ ਸਿੰਘ ਕਲਾਰਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲਂੋ ਪਿੰਡ ਕਲਾਰਾਂ ਦੀ ਫਿਰਨੀ ਅਤੇ ਪਿੰਡ ਕਲਾਰਾਂ ਤੋ ਪਿੰਡ ਚੱਕਲਾਂ ਤੱਕ ਨਵੇਂ ਸਿਰੇ ਤੋਂ ਸੜਕ ਬਣਾਉਣ ਲਈ 71 ਲੱਖ ਰੁਪਏ ਜਾਰੀ ਕੀਤੇ ਗਏ ਹਨ, ਉਨ੍ਹਾਂ ਦੱਸਿਆ ਕਿ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐੱਸਡੀਓ ਕੁਲਵਿੰਦਰ ਸਿੰਘ, ਜੇਈ ਕਮਲਪ੍ਰਰੀਤ ਸਿੰਘ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਸਹੇੜੀ, ਜੋਗਾ ਸਿੰਘ, ਕੁਲਦੀਪ ਸਿੰਘ, ਸੁਰਮੁੱਖ ਸਿੰਘ, ਕਾਕਾ ਸਿੰਘ, ਮੇਵਾ ਸਿੰਘ, ਮੋਹਣ ਸਿੰਘ, ਜੋਨੀ ਤੋਂ ਇਲਾਵਾ ਅਮਰਜੀਤ ਸਿੰਘ, ਹਰਸਿਮਰਨਜੀਤ ਸਿੰਘ, ਸੱਜਣ ਸਿੰਘ, ਮੁਖਤਿਆਰ ਕੌਰ, ਕਰਮਜੀਤ ਕੌਰ, ਕਰਨੈਲ ਕੌਰ (ਸਾਰੇ ਪੰਚਾਇਤ ਮੈਂਬਰ) ਆਦਿ ਹਾਜ਼ਰ ਸਨ।