ਸਰਕਾਰ ਦਾ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ : ਬੈਂਸ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਮਿਲਣੀ ਦੌਰਾਨ ਸੂਰੇਵਾਲ ਲੋਅਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Mon, 12 Oct 2026 03:53 PM (IST)
Updated Date: Mon, 12 Oct 2026 03:53 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਪਿੰਡਾਂ ’ਚ ਪਹੁੰਚ ਕੇ ਹੱਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਮਿਲਣੀ ਦੌਰਾਨ ਪਿੰਡ ਸੂਰੇਵਾਲ ਲੋਅਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ। ਇਸ ਮੌਕੇ ਪਿੰਡ ਸੂਰੇਵਾਲ ਲੋਅਰ ਦੀ ਪੰਚਾਇਤ ਨੂੰ ਵੀ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਨ੍ਹਾਂ ਗ੍ਰਾਂਟਾਂ ਦਾ ਉਦੇਸ਼ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਹੈ। ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਅਤੇ ਲੋੜਾਂ ਮੰਤਰੀ ਦੇ ਧਿਆਨ ’ਚ ਲਿਆਂਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਿੰਡਾਂ ’ਚ ਪਹੁੰਚ ਕੇ ਸੁਣਨਾ ਅਤੇ ਹੱਲ ਕਰਨਾ ਪਹਿਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਮਹੱਤਵਪੂਰਨ ਹੈ। ਉਨ੍ਹਾਂ ਨੇ ਸਬੰਧਤ ਮਸਲਿਆਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਦੀ ਵਰਤੋਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਿੰਡ ਸੂਰੇਵਾਲ ਲੋਅਰ ਦੀ ਸਰਪੰਚ ਪਲਵਿੰਦਰ ਕੌਰ, ਨਿਰਮਲ ਸਿੰਘ, ਪੰਚ ਦਲੇਰ ਸਿੰਘ, ਚੰਚਲ ਸਿੰਘ, ਪ੍ਰਦੀਪ ਕੁਮਾਰ, ਜਸਵਿੰਦਰ ਕੌਰ, ਸਤਵਿੰਦਰ ਕੌਰ, ਗੁਰਦੇਵ ਸਿੰਘ ਕੰਗ, ਕੇਸਰ ਸਿੰਘ, ਜਸਵੰਤ ਸਿੰਘ ਅਤੇ ਅਮਰਜੀਤ ਸਿੰਘ, ਸੁਰਜੀਤ ਸਿੰਘ, ਬੱਚੀਤਰ ਸਿੰਘ , ਕੁਲਦੀਪ ਸਿੰਘ , ਹਾਜ਼ਰ ਸਨ। ਇਸ ਮੌਕੇ ਮਨਵੀਰ ਸਿੰਘ, ਜਗਤਾਰ ਸਿੰਘ ਸਰਪੰਚ ਸੂਰੇਵਾਲ ਉੱਪਰ ਅਤੇ ਪ੍ਰੀਤ ਸਿੰਘ ਝੱਜ ਸਰਪੰਚ ਡਬਰੀ ਵੀ ਮੌਜੂਦ ਰਹੇ।